ਹਿਮਾਚਲ ਪ੍ਰਦੇਸ਼ ਦੇ ਖਜਿਆਰ ਵਿਚ ਪਾਰਕ ਕਰਨ ਦੌਰਾਨ ਕਾਰ ਡੂੰਘੀ ਖਾਈ ਵਿਚ ਜਾ ਕੇ ਡਿੱਗ ਗਈ। ਇਸ ਹਾਦਸੇ ਵਿਚ ਗੁਰਦਾਸਪੁਰ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਇਕ ਜਵਾਨ ਦੀ ਮੌ-ਤ ਹੋ ਜਾਣ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿ-ਤ-ਕ ਦੀ ਪਹਿਚਾਣ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ. ਟੀ. ਆਈ. ਕਲੋਨੀ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਮ੍ਰਿਤਕ ਹੈੱਡ ਕਾਂਸਟੇਬਲ ਰਮਨ ਕੁਮਾਰ ਕੰਟਰੋਲ ਰੂਮ ਵਿਚ ਤਾਇਨਾਤ ਸੀ।
ਆਪਣੇ ਪਰਿਵਾਰ ਨਾਲ ਗਿਆ ਸੀ ਹਿਮਾਚਲ
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਰਮਨ ਕੁਮਾਰ ਆਪਣੇ ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੋਜੀ ਖਜਿਆਰ ਵਿਖੇ ਗਿਆ ਹੋਇਆ ਸੀ। ਉਹ ਜਿਵੇਂ ਹੀ ਖਜਿਆਰ ਦੇ ਨੇੜੇ ਆਪਣੀ ਕਾਰ ਨੂੰ ਪਾਰਕ ਵਿਚ ਖੜ੍ਹੀ ਕਰਨ ਲੱਗਿਆ ਤਾਂ ਉਸ ਦੀ ਕਾਰ ਪਿੱਛੇ ਖਾਈ ਵਿਚ ਜਾ ਕੇ ਡਿੱਗ ਗਈ। ਇਹ ਘਟਨਾ ਦਿਨ ਐਤਵਾਰ ਸ਼ਾਮ 7 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਰਮਨ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਰਮਨ ਕੁਮਾਰ ਪੰਜਾਬ ਪੁਲਿਸ ਦੇ ਵੱਖੋ ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਇਸ ਸਮੇਂ ਉਹ ਗੁਰਦਾਸਪੁਰ ਪੁਲਿਸ ਕੰਟਰੋਲ ਰੂਮ ਵਿੱਚ ਤਾਇਨਾਤ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਖਜਿਆਰ ਰੋਡ ਉਤੇ ਟ੍ਰੈਫਿਕ ਜਾਮ ਨੂੰ ਦੇਖਦਿਆਂ ਰਮਨ ਕੁਮਾਰ ਨੇ ਪਰਿਵਾਰ ਨੂੰ ਪੈਦਲ ਚੱਲਣ ਲਈ ਕਿਹਾ ਅਤੇ ਖੁਦ ਪਿਛੇ ਕਾਰ ਵਿਚ ਬੈਠ ਕੇ ਆਉਣ ਲੱਗਿਆ। ਪਰਿਵਾਰ ਕੁਝ ਦੂਰ ਹੀ ਗਿਆ ਸੀ ਕਿ ਇਹ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌ-ਤ ਹੋ ਗਈ।