ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਪਿੰਡ ਰਹੀਮਾਬਾਦ ਵਿੱਚ ਇੱਕ ਨੌਜਵਾਨ ਟ੍ਰੈਕਟਰ ਡਰਾਈਵਰ ਨੇ ਇੱਕ ਬਜ਼ੁਰਗ ਔਰਤ ਅਤੇ ਉਸ ਦੇ ਪੁੱਤਰ ਨੂੰ ਉੱਚੀ ਆਵਾਜ਼ ਵਿੱਚ ਅਸ਼-ਲੀਲ ਗੀਤ ਵਜਾਉਣ ਤੋਂ ਰੋਕਣ ਉਤੇ ਦ-ਰ-ੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਮਾਂ ਦੀ ਮੌ-ਤ ਹੋ ਗਈ ਜਦੋਂ ਕਿ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਅਸ਼-ਲੀਲ ਗੀਤਾਂ ਦਾ ਵਿਰੋਧ ਕਰਨ ਉਤੇ ਟ੍ਰੈਕਟਰ ਨਾਲ ਦ-ਰ-ੜੇ ਜਾਣ ਵਾਲੇ ਜ਼ਖਮੀ ਨੌਜਵਾਨ ਨਿਸ਼ਾਨ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ 6 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਅਸ਼-ਲੀਲ ਗੀਤਾਂ ਦਾ ਵਿਰੋਧ ਕਰਨ ਉਤੇ ਟ੍ਰੈਕਟਰ ਨਾਲ ਦਰ-ੜਿਆ
ਆਪਣੀ ਸ਼ਿਕਾਇਤ ਵਿਚ ਜਖਮੀਂ ਨਿਸ਼ਾਨ ਸਿੰਘ ਨੇ ਦੱਸਿਆ ਕਿ ਕੁਝ ਨੌਜਵਾਨ ਪਿੰਡ ਦੇ ਇੱਕ ਪਲਾਟ ਵਿਚ ਮਿੱਟੀ ਪਾ ਰਹੇ ਸਨ। ਉਨ੍ਹਾਂ ਨੇ ਟ੍ਰੈਕਟਰ ਉਤੇ ਉੱਚੀ-ਉੱਚੀ ਅਸ਼-ਲੀਲ ਗੀਤ ਲਾਏ ਹੋਏ ਸਨ। ਫਿਰ ਉਸ ਦੀ ਮਾਤਾ ਹਰਜੀਤ ਕੌਰ ਨੇ ਨੌਜਵਾਨਾਂ ਨੂੰ ਅਸ਼-ਲੀਲ ਗੀਤ ਨਾ ਚਲਾਉਣ ਅਤੇ ਆਵਾਜ਼ ਘੱਟ ਕਰਨ ਲਈ ਕਿਹਾ। ਜਿਸ ਕਾਰਨ ਗੁੱ-ਸੇ ਵਿਚ ਆ ਕੇ ਦੋਸ਼ੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਮਾਂ ਉਤੇ ਟ੍ਰੈਕਟਰ ਚੜ੍ਹਾ ਕੇ ਉਸ ਨੂੰ ਬੁਰੀ ਤਰ੍ਹਾਂ ਦ-ਰ-ੜ ਦਿੱਤਾ। ਜਿਸ ਕਾਰਨ ਉਸ ਦੀ ਮਾਂ ਹਰਜੀਤ ਕੌਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਮਾਂ ਦੇ ਬਚਾਅ ਲਈ ਅੱਗੇ ਆਏ ਪੁੱਤਰ ਨੂੰ ਵੀ ਦਰ-ੜਿਆ
ਜਦੋਂ ਉਹ ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਦੋਸ਼ੀ ਨੇ ਉਸ ਉਤੇ ਵੀ ਟ੍ਰੈਕਟਰ ਚ-ੜ੍ਹਾ ਦਿੱਤਾ ਜਿਸ ਕਾਰਨ ਉਸ ਦੀ ਸੱਜੀ ਲੱਤ ਟੁੱ-ਟ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਕਰ ਰਹੇ ਥਾਣਾ ਸਦਰ ਦੇ ਐਸ. ਐਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਟ੍ਰੈਕਟਰ ਡਰਾਈਵਰ ਵਿਜੇ ਪਾਲ ਸਿੰਘ ਨੇ ਅਸ਼-ਲੀਲ ਗੀਤ ਵਜਾਉਣ ਤੋਂ ਮਨ੍ਹਾ ਕਰਨ ਉਤੇ ਹਰਜੀਤ ਕੌਰ ਉਤੇ ਟ੍ਰੈਕਟਰ ਚੜ੍ਹਾ ਦਿੱਤਾ। ਜਿਸ ਕਾਰਨ ਔਰਤ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ ਉਸ ਦਾ ਲੜਕਾ ਨਿਸ਼ਾਨ ਸਿੰਘ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਸ਼ਾਨ ਸਿੰਘ ਦੇ ਬਿਆਨ ਦਰਜ ਕਰਕੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।