ਮਾਂ ਦੀ ਦਵਾਈ ਲੈਣ, ਘਰੋਂ ਬਾਹਰ ਗਏ ਵਿਆਕਤੀ ਨਾਲ ਹਨੇਰੀ ਕਾਰਨ ਵਾਪਰਿਆ ਹਾਦਸਾ, ਤਿਆਗੇ ਪ੍ਰਾਣ, ਪਰਿਵਾਰ ਸਦਮੇ ਵਿਚ

Punjab

ਪੰਜਾਬ ਸੂਬੇ ਦੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਬੀਤੀ ਰਾਤ ਤੂਫਾਨ ਦੌਰਾਨ ਇੱਕ ਦਰੱਖਤ ਬਿਜਲੀ ਦੇ ਖੰਭੇ ਉਤੇ ਡਿੱ-ਗ ਗਿਆ। ਜਿਸ ਕਾਰਨ ਖੰਭਾ ਟੁੱਟ ਗਿਆ ਅਤੇ ਇੱਕ ਵਿਅਕਤੀ ਹੇਠਾਂ ਦੱ-ਬ ਗਿਆ। ਜਿਸ ਕਾਰਨ ਵਿਅਕਤੀ ਦੀ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਤਪਾਲ ਕੁਮਾਰ ਉਮਰ 40 ਸਾਲ ਦੇ ਰੂਪ ਵਜੋਂ ਹੋਈ ਹੈ।

ਮਾਂ ਦੀ ਦਵਾਈ ਲੈਣ ਜਾ ਰਿਹਾ ਸੀ ਸਤਪਾਲ

ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਚਰਨਜੀਤ ਨੇ ਦੱਸਿਆ ਕਿ ਬੀਤੀ ਰਾਤ ਸਤਪਾਲ ਮਾਂ ਦੀ ਦਵਾਈ ਲੈਣ ਲਈ ਘਰ ਤੋਂ ਬਾਹਰ ਗਿਆ ਸੀ। ਇਸੇ ਦੌਰਾਨ ਤੂਫ਼ਾਨ ਸ਼ੁਰੂ ਹੋ ਗਿਆ। ਪਿੱਪਲ ਦਾ ਇਕ ਵੱਡਾ ਦਰੱਖਤ ਟੁੱਟ ਕੇ ਬਿਜਲੀ ਦੇ ਖੰਭੇ ਉਤੇ ਡਿੱ-ਗ ਗਿਆ ਅਤੇ ਖੰਭਾ ਟੁੱਟ ਕੇ ਸਤਪਾਲ ਉਤੇ ਡਿੱ-ਗ ਗਿਆ। ਲੋਕਾਂ ਵਲੋਂ ਬੜੀ ਮੁਸ਼ੱਕਤ ਨਾਲ ਸਤਪਾਲ ਨੂੰ ਖੰਭੇ ਦੇ ਹੇਠੋਂ ਬਾਹਰ ਕੱਢਿਆ ਗਿਆ ਅਤੇ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਐਂਬੂਲੈਂਸ ਦੇਰੀ ਨਾਲ ਪਹੁੰਚਣ ਦੇ ਇਲ-ਜ਼ਾਮ

ਇਸ ਮੌਕੇ ਚਰਨਜੀਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ 108 ਨੂੰ ਫੋਨ ਕਰਦਾ ਰਿਹਾ ਪਰ ਐਂਬੂਲੈਂਸ ਕਾਫੀ ਦੇਰੀ ਨਾਲ ਪਹੁੰਚੀ। ਉਸ ਦੇ ਭਰਾ ਦੀ ਮੌ-ਤ ਦਾ ਕਾਰਨ ਇਹ ਵੀ ਰਹੀ। ਜਦੋਂ ਉਸ ਦੇ ਭਰਾ ਨੂੰ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਰੈਫਰ ਕੀਤਾ ਗਿਆ ਤਾਂ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌ-ਤ ਹੋ ਗਈ। ਚਰਨਜੀਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਂਬੂਲੈਂਸ ਦਾ ਹਾਦਸੇ ਵਾਲੀ ਥਾਂ ਉਤੇ ਤੁਰੰਤ ਪਹੁੰਚਣਾ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *