ਤਿਰੰਗੇ ਵਿਚ ਲਿਪਟੀ ਆਈ, ਫੌਜੀ ਜਵਾਨ ਦੀ ਦੇਹ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ, ਮੌਜੂਦ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Punjab

ਜਿਲ੍ਹਾ ਫਰੀਦਕੋਟ (ਪੰਜਾਬ) ਤਕਰੀਬਨ 6 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਏ ਜਿਲ੍ਹਾ ਫਰੀਦਕੋਟ ਦੇ ਪਿੰਡ ਭਾਗਥਲਾਂ ਦੇ ਫੌਜੀ ਜਵਾਨ ਧਰਮਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਬੀਤੇ ਦਿਨ ਤਿਰੰਗੇ ਵਿੱਚ ਲਪੇਟੀ ਉਸ ਦੇ ਜੱਦੀ ਪਿੰਡ ਭਾਗਥਲਾਂ ਪਹੁੰਚੀ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ। ਡਿਊਟੀ ਦੌਰਾਨ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਵਿਚ ਤਾਇਨਾਤ ਧਰਮਪ੍ਰੀਤ ਸਿੰਘ ਦੀ ਅਚਾ-ਨਕ ਸਿਹਤ ਖਰਾਬ ਹੋ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਥੇ ਥੋੜ੍ਹੀ ਦੇਰ ਬਾਅਦ ਉਸ ਦੀ ਮੌ-ਤ ਹੋ ਗਈ। ਬੀਤੇ ਦਿਨ ਉਸ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਫੌਜੀ ਜਵਾਨ ਦੇ ਪਿਤਾ ਵੱਲੋਂ ਮੁੱਖ ਅਗਨੀ ਭੇਟ ਕੀਤੀ ਗਈ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ਼ਹੀਦ ਦੇ ਪਿਤਾ ਨੇ ਕਿਹਾ ਕਿ ਧਰਮਪ੍ਰੀਤ ਸਿੰਘ ਦੇਸ਼ ਦਾ ਹੋਣਹਾਰ ਫੌਜੀ ਜਵਾਨ ਸੀ। ਉਹ ਯੂਪੀ ਦੇ ਫਤਿਹਗੜ੍ਹ ਸੈਂਟਰ ਵਿੱਚ ਤਾਇਨਾਤ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਰਮਪ੍ਰੀਤ ਸਿੰਘ ਦੀ ਤਬੀਅਤ ਅਚਾ-ਨਕ ਵਿਗੜਨ ਕਾਰਨ ਉਸ ਨੂੰ ਐਮਰਜੈਂਸੀ ਵਿਚ ਭਰਤੀ ਕਰਵਾਇਆ ਗਿਆ ਹੈ, ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਧਰਮਪ੍ਰੀਤ ਸਿੰਘ ਦੀ ਮੌ-ਤ ਹੋ ਜਾਣ ਦੀ ਖ਼ਬਰ ਮਿਲੀ। ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਧਰਮਪ੍ਰੀਤ ਸਿੰਘ ਦੀ ਪਤਨੀ ਗਰ-ਭਵਤੀ ਹੈ।

ਵਿਧਾਇਕ ਗੁਰਦਿੱਤ ਸਿੰਘ ਨੇ ਵੀ ਇਸ ਘਟਨਾ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸ਼ਹੀਦ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਸਰਕਾਰ ਜੋ ਵੀ ਕਰ ਸਕਦੀ ਹੈ ਉਹ ਸਭ ਕੁਝ ਕਰੇਗੀ ਅਤੇ ਜੇਕਰ ਪਰਿਵਾਰ ਨੂੰ ਕਿਸੇ ਹੋਰ ਤਰ੍ਹਾਂ ਦੀ ਮਦਦ ਦੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗਾ।

Leave a Reply

Your email address will not be published. Required fields are marked *