ਜਿਲ੍ਹਾ ਲੁਧਿਆਣਾ (ਪੰਜਾਬ) ਦੇ ਕੁਹਾੜਾ ਨੇੜੇ ਗੁਰਦੁਆਰਾ ਸਾਹਿਬ ਦੀ ਸੇਵਾ ਨੂੰ ਲੈ ਕੇ ਦੋ ਵਿਅਕਤੀਆਂ ਵਿਚ ਹੋਏ ਝ-ਗ-ੜੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌ-ਤ ਹੋ ਜਾਣ ਦੀ ਦੁ-ਖ-ਦ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਥੇ ਮਾਮੂਲੀ ਤਕ-ਰਾਰ ਦੌਰਾਨ ਇੱਕ ਵਿਅਕਤੀ ਨੇ ਦੂਜੇ ਵਿਅਕਤੀ ਨੂੰ ਧੱਕਾ ਦੇ ਦਿੱਤਾ ਜਿਸ ਦੀ ਇਲਾਜ ਦੌਰਾਨ ਮੌ-ਤ ਹੋ ਗਈ। ਇਹ ਮਾਮਲਾ ਥਾਣਾ ਕੂੰਮ ਕਲਾਂ ਅਧੀਨ ਆਉਂਦੇ ਪਿੰਡ ਬਰਵਾਲਾ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਗੁਰਦੁਆਰਾ ਸਾਹਿਬ ਵਿਚ ਦੋ ਵਿਅਕਤੀਆਂ ਦੇ ਵਿਚ ਤਕ-ਰਾਰ ਹੋ ਗਈ। ਇਸ ਦੌਰਾਨ ਇਕ ਵਿਅਕਤੀ ਨੇ ਦੂਜੇ ਵਿਅਕਤੀ ਨੂੰ ਧੱਕਾ ਮਾ-ਰ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਰਵਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਅਤੇ ਕਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਬੈਠੇ ਹੋਏ ਸਨ। ਜਿੱਥੇ ਜਤਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਅਤੇ ਪਿੰਡ ਦੇ ਹੋਰ ਲੋਕ ਖੜ੍ਹੇ ਸਨ, ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਸੇਵਾ ਅਤੇ ਗ੍ਰੰਥੀ ਸਿੰਘ ਸਾਹਿਬ ਨੂੰ ਲੈ ਕੇ ਬਹਿਸ ਹੋ ਗਈ। ਇਸ ਬਹਿਸ ਦੌਰਾਨ ਉਹ ਆਪਣੇ ਪਿਤਾ ਮਹਿੰਦਰ ਸਿੰਘ ਨੂੰ ਘਰ ਜਾਣ ਲਈ ਬੇਨਤੀ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਪਿਤਾ ਨੂੰ ਭੇਜ ਰਿਹਾ ਸੀ ਤਾਂ ਜਤਿੰਦਰ ਸਿੰਘ ਨੇ ਗੁੱ-ਸੇ ਵਿੱਚ ਆ ਕੇ ਉਸ ਦੇ ਪਿਤਾ ਨੂੰ ਧੱ-ਕਾ ਦੇ ਦਿੱਤਾ।
ਇਸ ਝ-ਗ-ੜੇ ਦੌਰਾਨ ਉਹ ਅਤੇ ਕਰਮਜੀਤ ਸਿੰਘ ਆਪਣੇ ਪਿਤਾ ਨੂੰ ਬਚਾ ਰਹੇ ਸਨ ਤਾਂ ਜਤਿੰਦਰ ਸਿੰਘ ਨੇ ਉੱਠ ਕੇ ਇੱਕ ਹੋਰ ਧੱ-ਕਾ ਦੇ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲ ਵਿੱਚ ਉਸ ਨੂੰ ਦੋਰਾਹਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਦੇ ਕੀਤਾ ਗਿਆ ਜਿੱਥੇ ਉਸ ਦੇ ਪਿਤਾ ਦੀ ਮੌ-ਤ ਹੋ ਗਈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਥਾਣਾ ਕੂੰਮ ਕਲਾਂ ਦੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਦੋਸ਼ੀ ਜਤਿੰਦਰ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ।