ਫੌਜ ਦੇ ਪੇਪਰਾਂ ਦੀ ਤਿਆਰੀ ਕਰ ਰਹੇ ਨੌਜਵਾਨ ਨੇ, ਜਿੰਦਗੀ ਨੂੰ ਆਖੀ ਅਲਵਿਦਾ, ਪਰਿਵਾਰਕ ਮੈਂਬਰਾਂ ਨੇ ਦੱਸਿਆ ਇਹ ਕਾਰਨ

Punjab

ਪੰਜਾਬ ਸੂਬੇ ਵਿਚ ਜਿਲ੍ਹਾ ਫਾਜਿਲਕਾ, ਅਬੋਹਰ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਬੀਤੀ ਸ਼ਾਮ ਨੂੰ ਨੇੜੇ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪਿੰਡ ਦੇ ਵਾਟਰ ਵਰਕਸ ਦੇ ਡਿੱਗੀ ਵਿਚ ਛਾ-ਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਆਰਮੀ ਦੇ ਪੇਪਰਾਂ ਦੀ ਤਿਆਰੀ ਕਰ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਦੀਪ ਕੁਮਾਰ ਉਮਰ ਕਰੀਬ 23 ਸਾਲ ਦੇ ਰੂਪ ਵਜੋਂ ਹੋਈ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸੰਦੀਪ ਕੁਮਾਰ ਉਮਰ ਕਰੀਬ 23 ਸਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਦੀਪ ਪਿੰਡ ਵਿੱਚ ਹੀ ਬਣੀ ਲਾਇਬ੍ਰੇਰੀ ਵਿੱਚ ਪੜ੍ਹਾਈ ਕਰਦਾ ਸੀ, ਜਿੱਥੇ ਪਿੰਡ ਦੇ ਵੱਡੀ ਗਿਣਤੀ ਜੁਆਕ ਪੜ੍ਹਨ ਲਈ ਆਉਂਦੇ ਹਨ। ਬੀਤੀ ਸ਼ਾਮ ਕੁਝ ਨੌਜਵਾਨਾਂ ਨੇ ਉਸ ਦੀ ਕੁੱਟ-ਮਾਰ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸੰਦੀਪ ਕੁਮਾਰ ਨੇ ਵਾਟਰ ਵਰਕਸ ਦੀ ਡਿੱਗੀ ਵਿਚ ਛਾ-ਲ, ਲਾ ਦਿੱਤੀ ਅਤੇ ਖੁ-ਦ-ਕੁ-ਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਸੰਦੀਪ ਕੁਮਾਰ ਉਤੇ ਪਿੰਡ ਦੀ ਹੀ ਇਕ ਲੜਕੀ ਨਾਲ ਕਥਿਤ ਤੌਰ ਉਤੇ ਛੇੜ ਛਾੜ ਕਰਨ ਦੇ ਦੋਸ਼ ਲਗਾ ਰਹੇ ਸਨ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਕੁੱਟ-ਮਾਰ ਕਰ ਦਿੱਤੀ।

ਜਿਸ ਤੋਂ ਬਾਅਦ ਸੰਦੀਪ ਕੁਮਾਰ ਪ੍ਰੇ-ਸ਼ਾ-ਨ ਹੋ ਗਿਆ। ਇਸ ਪ੍ਰੇ-ਸ਼ਾ-ਨੀ ਦੇ ਚਲਦਿਆਂ ਹੀ ਸੰਦੀਪ ਕੁਮਾਰ ਨੇ ਦੁ-ਖੀ ਹੋ ਕੇ ਇਹ ਗਲਤ ਕ-ਦ-ਮ ਚੁੱਕ ਲਿਆ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਥਾਣੇ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਥਾਣਾ ਬਹਾਵਵਾਲਾ ਨੇ ਮ੍ਰਿਤਕ ਦੀ ਦੇਹ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਨੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ।

Leave a Reply

Your email address will not be published. Required fields are marked *