ਪੰਜਾਬ ਸੂਬੇ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਵਿਚ ਪੈਂਦੇ ਕਸਬਾ ਬਹਿਰਾਮਪੁਰ ਤੋਂ ਦੁਖ-ਦਾਈ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਵਿਅਕਤੀ ਨੂੰ ਤੇਜ਼ ਸਪੀਡ ਟਰੱਕ ਨੇ ਸਾਇਡ ਮਾ-ਰ ਦਿੱਤੀ। ਇਸ ਹਾਦਸੇ ਕਾਰਨ ਉਕਤ ਵਿਅਕਤੀ ਦੀ ਮੌ-ਤ ਹੋ ਗਈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਮੁੱਖ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਖਿਲ ਮਹਾਜਨ ਪੁੱਤਰ ਅਸ਼ੋਕ ਮਹਾਜਨ ਵਾਸੀ ਗੁਰਦੁਆਰਾ ਵਾਲੀ ਗਲੀ ਛੋਟਾ ਬਾਜ਼ਾਰ ਬਹਿਰਾਮਪੁਰ ਨੇ ਦੱਸਿਆ ਕਿ ਬਹਿਰਾਮਪੁਰ ਦੇ ਦੁਸਹਿਰਾ ਗਰਾਊਂਡ ਨੇੜੇ ਉਸ ਦਾ ਭਰਾ ਸਾਹਿਲ ਮਹਾਜਨ ਗੋਲ ਗੱਪਿਆਂ ਵਾਲੀ ਰੇਹੜੀ ਕੋਲ ਖੜ੍ਹਾ ਸੀ।
ਇਸੇ ਦੌਰਾਨ ਗੁਰਦਾਸਪੁਰ ਸਾਇਡ ਤੋਂ ਆ ਰਹੇ ਇੱਕ ਤੇਜ਼ ਸਪੀਡ ਟਰੱਕ ਡਰਾਈਵਰ ਨੇ ਲਾਪ੍ਰਵਾਹੀ ਨਾਲ ਟਰੱਕ ਨੂੰ ਚਲਾਉਂਦੇ ਹੋਏ ਉਸ ਦੇ ਭਰਾ ਸਾਹਿਲ ਮਹਾਜਨ ਨੂੰ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਤੋਂ ਬਾਅਦ ਜਖਮੀਂ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਦੇ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਦੇ ਭਰਾ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਪੁਲਿਸ ਵੱਲੋਂ ਜਾਂਚ ਕਰਨ ਤੋਂ ਬਾਅਦ ਟਰੱਕ ਡਰਾਈਵਰ ਸੁਖਦੇਵ ਕੁਮਾਰ ਦੇ ਖ਼ਿਲਾਫ਼ ਵੱਖੋ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।