ਪੰਜਾਬ ਸੂਬੇ ਦੀ ਲੁਧਿਆਣਾ ਜੇ-ਲ੍ਹ ਵਿੱਚ ਸਰਹੱਦੀ ਤਹਿਸੀਲ ਅਜਨਾਲਾ ਦੇ ਕਸਬਾ ਚਮਿਆਰੀ ਦੇ ਇੱਕ ਨਾ-ਬਾ-ਲ-ਗ ਲੜਕੇ ਦੀ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਬਾਰੇ ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਉਨ੍ਹਾਂ ਦਾ ਨਾ-ਬਾ-ਲ-ਗ ਲੜਕਾ ਰੋਹਿਤ ਅਤੇ ਕਸਬਾ ਚਮਿਆਰੀ ਦੀ ਰਹਿਣ ਵਾਲੀ ਨਾ-ਬਾ-ਲ-ਗ ਲੜਕੀ ਦੇ ਆਪਸ ਵਿੱਚ ਪ੍ਰੇ-ਮ ਸੰਬੰਧ ਸਨ ਅਤੇ ਕੁਝ ਸਮਾਂ ਪਹਿਲਾਂ ਇਹ ਦੋਵੇਂ ਆਪਣੇ ਘਰਾਂ ਤੋਂ ਫਰਾਰ ਹੋ ਗਏ ਸਨ।
ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਉਕਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਨੂੰ ਫੜ ਲਿਆ ਅਤੇ ਉਸ ਦੀ ਬੁ-ਰੀ ਤਰ੍ਹਾਂ ਕੁੱ-ਟ-ਮਾ-ਰ ਕਰ ਦਿੱਤੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਲੜਕੇ ਤੋਂ ਨੱਕ ਨਾਲ ਲਕੀਰਾਂ ਕੱਢਵਾਉਣ ਦੀ ਵੀਡੀਓ ਵੀ ਬਣਾ ਕੇ ਵਾਇਰਲ ਕਰ ਦਿੱਤੀ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸ਼ਿਕਾਇਤ ਕਰਕੇ ਲੜਕੇ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਵਲੋਂ ਲੜਕੇ ਨੂੰ ਲੁਧਿਆਣਾ ਜੇ-ਲ੍ਹ ਭੇਜ ਦਿੱਤਾ ਗਿਆ, ਜਿੱਥੇ ਹੁਣ ਉਸ ਦੀ ਮੌ-ਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਉਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਲੜਕੇ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਬੁ-ਰੀ ਤਰ੍ਹਾਂ ਕੁੱਟਿਆ ਅਤੇ ਬਾਅਦ ਵਿਚ ਪੁਲਿਸ ਉਸ ਨੂੰ ਛੁਡਵਾ ਕੇ ਲੈ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅੰਦਰੂਨੀ ਸੱ-ਟਾਂ ਲੱਗਣ ਦੇ ਕਾਰਨ ਉਨ੍ਹਾਂ ਦੇ ਪੁੱਤਰ ਦੀ ਮੌ-ਤ ਹੋ ਗਈ ਹੈ। ਪੀੜਤ ਪਰਿਵਾਰ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗਿ੍ਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।