ਪੰਜਾਬ ਦੇ ਨੌਜਵਾਨ ਵਿਚ ਵਿਦੇਸ਼ਾਂ ਵਿਚ ਜਾ ਕੇ ਆਪਣੇ ਭਵਿੱਖ ਨੂੰ ਚੰਗਾ ਬਣਾਉਣ ਦੀ ਦੌ-ੜ ਲੱਗੀ ਹੋਈ ਹੈ। ਇਸ ਦੌਰਾਨ ਕਈ ਲੋਕ ਠੱ-ਗੀ ਦਾ ਸ਼ਿਕਾਰ ਵੀ ਹੋ ਰਹੇ ਹਨ। ਅਜਿਹੀ ਹੀ ਠੱ-ਗੀ ਦਾ ਸ਼ਿਕਾਰ ਨਾਭਾ ਬਲਾਕ ਦੇ ਪਿੰਡ ਕਿਸ਼ਨਗੜ੍ਹ ਦਾ ਰਹਿਣ ਵਾਲਾ ਇਕ ਪਰਿਵਾਰ ਹੋਇਆ ਹੈ। ਲੜਕੇ ਦੇ ਪਰਿਵਾਰ ਨੇ ਕਰੀਬ ਡੇਢ ਸਾਲ ਪਹਿਲਾਂ ਆਪਣੇ ਲੜਕੇ ਗੁਰਜਿੰਦਰ ਸਿੰਘ ਅਤੇ ਅਮਨਪ੍ਰੀਤ ਕੌਰ ਦਾ ਵਿਆਹ ਕੀਤਾ ਸੀ। ਲੜਕੇ ਦੇ ਪਰਿਵਾਰ ਨੇ ਲੜਕੀ ਨੂੰ ਵਿਦੇਸ਼ ਭੇਜਣ ਲਈ ਕਰੀਬ 27 ਲੱ-ਖ ਰੁਪਏ ਖਰਚ ਕੀਤੇ ਸਨ, ਪਰ ਵਿਦੇਸ਼ ਪਹੁੰਚ ਜਾਣ ਤੋਂ ਬਾਅਦ ਲੜਕੀ ਨੇ ਆਪਣੇ ਪਤੀ ਦਾ ਨੰਬਰ ਬਲਾਕ ਕਰ ਦਿੱਤਾ।
ਇਸ ਤੋਂ ਬਾਅਦ ਪੀ-ੜ-ਤ ਪਰਿਵਾਰ ਨੇ ਉੱਚ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਲੜਕੀ ਦੇ ਮਾਪਿਆਂ ਖਿਲਾਫ ਧੋਖਾ-ਧੜੀ ਦਾ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੀ-ੜ-ਤ ਲੜਕੇ ਅਤੇ ਉਸ ਦੇ ਪਿਤਾ ਵਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਾਭਾ ਬਲਾਕ ਵਿਚ ਪੈੰਦੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਜਗਤਾਰ ਸਿੰਘ ਨੇ ਆਪਣੇ ਲੜਕੇ ਗੁਰਜਿੰਦਰ ਸਿੰਘ ਦਾ ਵਿਆਹ ਨਾਭਾ ਬਲਾਕ ਦੇ ਪਿੰਡ ਅਗੇਤੀ ਦੀ ਰਹਿਣ ਵਾਲੀ ਲੜਕੀ ਅਮਨਪ੍ਰੀਤ ਕੌਰ ਨਾਲ ਕੀਤਾ ਸੀ। ਉਕਤ ਲੜਕੀ ਵਲੋਂ ਪਹਿਲਾਂ ਹੀ ਆਈਲੈਟਸ ਕੀਤੀ ਹੋਈ ਸੀ। ਲੜਕੇ ਦੇ ਪਰਿਵਾਰ ਨੇ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਆਪਣੀ ਨੂੰਹ ਅਮਨਪ੍ਰੀਤ ਕੌਰ ਨੂੰ ਕੈਨੇਡਾ ਭੇਜ ਦਿੱਤਾ।
ਪਰ ਲੜਕੀ ਨੇ ਕੈਨੇਡਾ ਜਾਣ ਤੋਂ ਬਾਅਦ ਆਪਣੇ ਪਤੀ ਅਤੇ ਪਰਿਵਾਰ ਨੂੰ ਫੋਨ ਨਹੀਂ ਕੀਤਾ। ਉਸ ਵਲੋਂ ਉਨ੍ਹਾਂ ਦੇ ਫੋਨ ਨੰਬਰ ਨੂੰ ਬਲਾਕ ਲਿਸਟ ਵਿਚ ਪਾ ਦਿੱਤਾ ਗਿਆ। ਹੁਣ ਪੀ-ੜ-ਤ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲੱਖਾਂ ਰੁਪਏ ਖਰਚ ਕੇ ਆਪਣੀ ਨੂੰਹ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਉਨ੍ਹਾਂ ਦਾ ਪੁੱਤਰ ਵੀ ਵਿਦੇਸ਼ ਜਾ ਕੇ ਸਾਡਾ ਸਹਾਰਾ ਬਣ ਸਕੇ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਖਰਚੇ ਗਏ ਲੱ-ਖਾਂ ਰੁਪਏ ਸਾਨੂੰ ਵਾਪਸ ਦਿਵਾਏ ਜਾਣ।
ਇਸ ਮੌਕੇ ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਸੀ ਕਿ ਉਨ੍ਹਾਂ ਦੀ ਨੂੰਹ ਕੈਨੇਡਾ ਜਾ ਕੇ ਉਨ੍ਹਾਂ ਦੇ ਲੜਕੇ ਨੂੰ ਕੈਨੇਡਾ ਸੱਦ ਲਵੇਗੀ, ਪਰ ਉਸ ਨੇ ਸਾਡੇ ਨਾਲ ਵੱਡਾ ਧੋ-ਖਾ ਕੀਤਾ ਅਤੇ ਉਸ ਨੇ ਸਾਡਾ ਫ਼ੋਨ ਨੰਬਰ ਹੀ ਬਲੌਕ ਕਰ ਦਿੱਤਾ। ਅਸੀਂ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਸਾਡਾ ਸੁਪਨਾ ਸੀ ਕਿ ਸਾਡਾ ਪੁੱਤਰ ਜੋ ਕਿ ਪਰਿਵਾਰ ਦਾ ਇਕ-ਲੌਤਾ ਪੁੱਤਰ ਹੈ, ਬਾਹਰ ਜਾ ਕੇ ਆਪਣੇ ਪੈਰਾਂ ਉਤੇ ਖੜ੍ਹਾ ਹੋਵੇਗਾ, ਪਰ ਸਾਡੇ ਸਾਰੇ ਸੁਪਨੇ ਹੀ ਚਕਨਾ-ਚੂਰ ਹੋ ਗਏ।