ਜਿਲ੍ਹਾ ਲੁਧਿਆਣਾ (ਪੰਜਾਬ) ਵਿਚ ਕਸਬਾ ਰਾਏਕੋਟ ਦੇ ਨਜ਼ਦੀਕੀ ਪੈਂਦੇ ਪਿੰਡ ਲੋਹਟਬੱਦੀ ਦੇ ਰਹਿਣ ਵਾਲੇ ਇੱਕ ਗਰੀਬ ਦਲਿਤ ਪਰਿਵਾਰ ਦੇ ਇਕ-ਲੌਤੇ ਨੌਜਵਾਨ ਪੁੱਤਰ ਦਾ ਦੁਬਈ ਵਿਚ ਕ-ਤ-ਲ ਹੋ ਜਾਣ ਦਾ ਦੁ-ਖ ਭਰਿਆ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਮਨਜੋਤ ਸਿੰਘ ਉਮਰ 20 ਸਾਲ ਦੇ ਪਿਤਾ ਦਿਲਬਾਗ ਸਿੰਘ, ਚਚੇਰੇ ਭਰਾ ਹਰਜੋਤ ਸਿੰਘ ਅਤੇ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਆਰਥਿਕ ਤੰਗੀ ਦੇ ਕਾਰਨ ਉਨ੍ਹਾਂ ਨੇ ਇਕ ਸਾਲ ਪਹਿਲਾਂ ਕਰਜ਼ਾ ਚੱਕ ਕੇ ਆਪਣੇ ਇਕ-ਲੌਤੇ ਪੁੱਤਰ ਨੂੰ ਦੁਬਈ ਭੇਜ ਦਿੱਤਾ ਸੀ। ਪਰ ਉਥੇ ਉਸ ਦਾ ਕ-ਤ-ਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਉਥੇ ਰਹਿੰਦੇ ਇਕ ਲੜਕੇ ਦਾ ਪਾਕਿਸਤਾਨੀ ਲੜਕਿਆਂ ਨਾਲ ਝ-ਗ-ੜਾ ਹੋ ਗਿਆ। ਇਸ ਦੌਰਾਨ ਉਕਤ ਪਾਕਿਸਤਾਨੀ ਲੜਕਿਆਂ ਵੱਲੋਂ ਮਨਜੋਤ ਸਿੰਘ ਅਤੇ ਉਸ ਦੇ ਸਾਥੀ ਉਤੇ ਤੇ-ਜ਼-ਧਾ-ਰ ਚੀਜ਼ਾਂ ਨਾਲ ਵਾਰ ਕਰ ਦਿੱਤਾ ਗਿਆ, ਜਿਸ ਕਾਰਨ ਮਨਜੋਤ ਸਿੰਘ ਦੀ ਮੌ-ਤ ਹੋ ਗਈ ਅਤੇ ਦੂਜੇ ਲੜਕੇ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਨਜੋਤ ਸਿੰਘ ਦੀ ਮੌ-ਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ਵਿਚ ਹਨ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।
ਇਸ ਮੌਕੇ ਨੰਬਰਦਾਰ ਆਤਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੰਸਦ ਮੈਂਬਰ ਡਾ: ਅਮਰ ਸਿੰਘ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਦੁਬਈ ਦੇ ਰਾਜਦੂਤ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਲਿਆਂਦਾ ਜਾਵੇ ਤਾਂ ਜੋ ਉਸ ਦੇ ਮਾਪੇ ਉਸ ਦਾ ਅੰਤਿਮ ਸਸਕਾਰ ਕਰ ਸਕਣ। ਉਨ੍ਹਾਂ ਵਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਵੀ ਕੀਤੀ ਗਈ ਹੈ।