ਕੋਟਫਤੂਹੀ (ਪੰਜਾਬ) ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨ ਜਿੱਥੇ ਵੱਡੀਆਂ ਪ੍ਰਾਪਤੀਆਂ ਕਰਕੇ ਪੰਜਾਬ ਦਾ ਨਾਮ ਚਮਕਾ ਰਹੇ ਹਨ, ਉਥੇ ਹੀ ਪੰਜਾਬ ਦੇ ਨੌਜਵਾਨਾਂ ਸਬੰਧੀ ਆਏ ਦਿਨ ਦੁਖ-ਦਾਈ ਸਮਾਚਾਰ ਵੀ ਸਾਹਮਣੇ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੈਨੇਡਾ ਗਏ ਪਿੰਡ ਕੋਟਫਤੂਹੀ ਦੇ ਨੌਜਵਾਨ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਭੁਪਿੰਦਰ ਸਿੰਘ ਉਰਫ ਭਿੰਦਾ ਉਮਰ 24 ਸਾਲ ਪੁੱਤਰ ਸਰਬਜੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਅਚਾ-ਨਕ ਦਿਲ ਦਾ ਦੌ-ਰਾ ਪੈਣ ਕਾਰਨ ਨੌਜਵਾਨ ਦੀ ਮੌ-ਤ ਹੋ ਗਈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਨ ਅਤੇ ਰੁਜ਼ਗਾਰ ਦੀ ਭਾਲ ਵਿਚ ਪਰਿਵਾਰ ਅਤੇ ਦੋਸਤਾਂ ਦੀ ਮਦਦ ਨਾਲ ਵਰਕ ਪਰਮਿਟ ਉਤੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਗਿਆ ਸੀ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 1 ਸਾਲ 11 ਮਹੀਨੇ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 3 ਵਜੇ ਉਨ੍ਹਾਂ ਨੂੰ ਉਨ੍ਹਾਂ ਦੇ ਲੜਕੇ ਦੇ ਦੋਸਤਾਂ ਦਾ ਫੋਨ ਆਇਆ ਕਿ ਭੁਪਿੰਦਰ ਸਿੰਘ ਕਾਫੀ ਸਮੇਂ ਤੋਂ ਬਾਥਰੂਮ ਵਿਚ ਗਿਆ ਹੋਇਆ ਹੈ। ਦਰਵਾਜ਼ਾ ਖੜਕਾਉਣ ਦੇ ਬਾਵਜੂਦ ਉਹ ਨਾ ਤਾਂ ਦਰਵਾਜ਼ਾ ਖੋਲ੍ਹ ਰਿਹਾ ਹੈ ਅਤੇ ਨਾ ਹੀ ਫ਼ੋਨ ਚੁੱਕ ਰਿਹਾ ਹੈ। ਇਸ ਲਈ ਉਨ੍ਹਾਂ ਨੇ ਉਸ ਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਬਾਥਰੂਮ ਦਾ ਦਰਵਾਜ਼ਾ ਖੋਲ੍ਹਿਆ ਤਾਂ ਭੁਪਿੰਦਰ ਮ੍ਰਿਤਕ ਪਾਇਆ ਗਿਆ। ਮੌਕੇ ਉਤੇ ਮੌਜੂਦ ਪੁਲਿਸ ਨੇ ਭੁਪਿੰਦਰ ਦੀ ਮੌ-ਤ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਮ੍ਰਿਤਕ ਲੜਕੇ ਦੀ ਦੇਹ ਭਾਰਤ (ਪੰਜਾਬ) ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।