ਬੀਤੇ ਬੁੱਧਵਾਰ ਦੀ ਰਾਤ ਨੂੰ ਹਰਵਿੰਦਰ ਸਿੰਘ ਨਾਮ ਦੇ ਨੌਜਵਾਨ ਉਤੇ ਕੁਝ ਅਣ-ਪਛਾਤੇ ਵਿਅਕਤੀਆਂ ਨੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਕੇ ਉਸ ਦਾ ਕ-ਤ-ਲ ਕਰ ਦਿੱਤਾ। ਪਰਿਵਾਰ ਦੇ ਬਿਆਨਾਂ ਅਨੁਸਾਰ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕੁਝ ਪੁਰਾਣੀ ਰੰ-ਜਿ-ਸ਼ ਸੀ, ਜਿਸ ਕਾਰਨ ਵਾਰ-ਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਦੇਰ ਰਾਤ ਨੂੰ ਮੋਗਾ ਵਿਚ ਆਪਸੀ ਨਿੱਜੀ ਰੰ-ਜਿ-ਸ਼ ਦੇ ਚੱਲਦਿਆਂ ਇਕ ਨੌਜਵਾਨ ਉਤੇ ਤਿੱਖੀਆਂ ਚੀਜਾਂ ਨਾਲ ਵਾਰ ਕਰ ਕੇ ਕ-ਤ-ਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਵਿੰਦਰ ਸਿੰਘ ਉਮਰ 21 ਸਾਲ ਬੁੱਕਣਵਾਲਾ ਰੋਡ ਮੋਗਾ ਦੇ ਰਹਿਣ ਵਾਲੇ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਰਾਤ ਨੂੰ 10 ਵਜੇ ਦੇ ਕਰੀਬ ਆਪਣਾ ਸੈਲੂਨ ਨੂੰ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਵਿਅਕਤੀਆਂ ਨੇ ਉਸ ਦਾ ਪਿੱਛਾ ਕਰਕੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਦਿੱਤਾ।
ਇਸ ਦੌਰਾਨ ਉਕਤ ਨੌਜਵਾਨ ਆਪਣੀ ਜਾ-ਨ ਬਚਾਉਣ ਲਈ ਭੱਜ ਕੇ ਇਕ ਘਰ ਵਿਚ ਦਾਖਲ ਹੋ ਗਿਆ। ਪਰ ਦੋਸ਼ੀਆਂ ਨੇ ਘਰ ਵਿਚ ਦਾਖਲ ਹੋ ਕੇ ਉਸ ਦਾ ਕ-ਤ-ਲ ਕਰ ਦਿੱਤਾ। ਇਸ ਮਾਮਲੇ ਬਾਰੇ ਜਾਣਕਾਰੀ ਅਨੁਸਾਰ ਹ-ਮ-ਲੇ ਦੇ ਦੋਸ਼ੀਆਂ ਵਿਚੋਂ ਇਕ ਸ਼ਿਵ ਸੈਨਾ ਪੰਜਾਬ ਦਾ ਨੌਜਵਾਨ ਆਗੂ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ 6 ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਐਸ. ਪੀ. ਡੀ. ਬੀਕੇ ਸਿੰਗਲਾ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਹਰਵਿੰਦਰ ਸਿੰਘ ਨਾਮ ਦਾ ਨੌਜਵਾਨ ਦਾ ਕੁਝ ਅਣ-ਪਛਾਤੇ ਵਿਅਕਤੀਆਂ ਵੱਲੋਂ ਤਿੱਖੀਆਂ ਚੀਜ਼ਾਂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਪਰਿਵਾਰ ਦੇ ਬਿਆਨਾਂ ਅਨੁਸਾਰ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਕੋਈ ਪੁਰਾਣੀ ਰੰ-ਜਿ-ਸ਼ ਸੀ, ਜਿਸ ਕਾਰਨ ਇਸ ਵਾਰ-ਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਪੰਕਜ ਚੋਪੜਾ (ਸ਼ਿਵ ਸੈਨਾ ਪੰਜਾਬ ਉੱਤਰੀ ਭਾਰਤ ਦੇ ਯੂਥ ਆਗੂ), ਉਸ ਦੀ ਪਤਨੀ ਸੀਮਾ, ਧਵਨ ਚੋਪੜਾ, ਅਮਨਜੋਤ, ਸੰਦੀਪ ਸਿੰਘ, ਗਗਨ ਭੁੱਲਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।