ਤਪਾ ਮੰਡੀ (ਪੰਜਾਬ) ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਪਾਵਰਕਾਮ ਤਪਾ ਦੇ ਸਬ-ਡਵੀਜ਼ਨ 2 ਵਿਚ ਤਾਇਨਾਤ ਜੇ. ਈ. ਕੰਵਲਜੀਤ ਸਿੰਘ ਨਾਲ ਕਰੀਬ ਡੇਢ ਮਹੀਨਾ ਪਹਿਲਾਂ ਇਕ ਸੜਕ ਹਾਦਸਾ ਵਾਪਰ ਗਿਆ ਸੀ। ਉਸ ਸੜਕ ਹਾਦਸੇ ਵਿਚ ਜੇ. ਈ. ਕੰਵਲਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਇਲਾਜ ਦੌਰਾਨ ਮੌ-ਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ਵਿਚ ਹਨ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਡੀ. ਓ. ਦਰਸ਼ਨ ਸਿੰਘ ਨੇ ਦੱਸਿਆ ਹੈ ਕਿ ਜੇ. ਈ. ਕੰਵਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਰਨਾਲਾ ਇਸ ਸਾਲ ਬੀਤੀ 1 ਜੂਨ ਨੂੰ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਤੋਂ ਘਰ ਨੂੰ ਜਾ ਰਿਹਾ ਸੀ ਤਾਂ ਅਚਾ-ਨਕ ਉਸ ਦਾ ਮੋਟਰਸਾਈਕਲ ਸਲਿੱਪ (ਤਿਲਕ ਗਿਆ) ਹੋ ਗਿਆ ਅਤੇ ਉਹ ਸੜਕ ਉਤੇ ਡਿੱ-ਗ ਗਿਆ। ਇਸ ਹਾਦਸੇ ਦੌਰਾਨ ਉਸ ਦੇ ਸਿਰ ਉਤੇ ਗੰਭੀਰ ਸੱ-ਟਾਂ ਲੱਗ ਗਈਆਂ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਬਰਨਾਲਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਪਰ ਜ਼ਖਮਾਂ ਕਾਰਨ ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦੀ ਮੌ-ਤ ਹੋ ਗਈ।
ਮ੍ਰਿ-ਤ-ਕ ਦੇ ਘਰ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਾਥੀ ਕਰਮਚਾਰੀ
ਜੇ. ਈ. ਕੰਵਲਜੀਤ ਸਿੰਘ ਦੀ ਮੌ-ਤ ਹੋਣ ਦੀ ਸੂਚਨਾ ਉਸ ਦੇ ਸਾਥੀ ਕਰਮਚਾਰੀਆਂ ਨੂੰ ਮਿਲੀ ਤਾਂ ਪਾਵਰਕਾਮ ਸਬ ਡਿਵੀਜ਼ਨ ਇਕ ਅਤੇ ਦੋ ਦੇ ਸਮੂਹ ਮੁਲਾਜ਼ਮਾਂ ਵਲੋਂ ਜੇ. ਈ. ਕੰਵਲਜੀਤ ਸਿੰਘ ਦੇ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਜੇ. ਈ. ਕੰਵਲਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਜੁਆਕਾਂ ਨੂੰ ਛੱਡ ਗਏ ਹਨ। ਜਿਨ੍ਹਾਂ ਵਿਚ ਇਕ ਪੁੱਤਰ ਅਤੇ ਇਕ ਧੀ ਹਨ।