ਬੁਢਲਾਡਾ (ਪੰਜਾਬ) ਤੋਂ ਬਹੁਤ ਹੀ ਦੁੱਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਦਾ-ਜ ਦੇ ਲੋ-ਭੀ ਸਹੁਰਿਆਂ ਤੋਂ ਤੰ-ਗ ਆ ਕਰੀਬ ਢਾਈ ਮਹੀਨੇ ਪਹਿਲਾਂ ਨਵੀਂ ਵਿਆਹੀ 25 ਸਾਲ ਉਮਰ ਦੀ ਲੜਕੀ ਨੇ ਪੱਖੇ ਨਾਲ ਲ-ਟ-ਕ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਕਿਰਨ ਪਤਨੀ ਭੁਪਿੰਦਰ ਸਿੰਘ ਜੋ ਕਿ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕੁਆਰਟਰ ਵਿੱਚ ਆਪਣੇ ਪਤੀ ਦੇ ਨਾਲ ਰਹਿੰਦੀ ਸੀ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਵਿਚ ਮ੍ਰਿਤਕ ਲੜਕੀ ਦੇ ਪਿਤਾ ਰਮੇਸ਼ ਸਿੰਘ ਪੁੱਤਰ ਲਾਲ ਸਿੰਘ ਵਾਸੀ ਬੀਰੂ ਵਾਲਾ ਛੋਟੀ ਗੁੱਡੀ ਬਿਜਨੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਦੀ ਲੜਕੀ ਕਿਰਨ ਦਾ ਵਿਆਹ 23 ਅਪ੍ਰੈਲ 2024 ਨੂੰ ਪੂਰੇ ਰੀਤੀ-ਰਿਵਾਜਾਂ ਅਨੁਸਾਰ ਭੁਪਿੰਦਰ ਸਿੰਘ ਨਾਲ ਹੋਇਆ ਸੀ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਭੁਪਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।
ਇਸ ਕਾਰਨ ਧੀ ਦੇ ਪਤੀ ਅਤੇ ਸਹੁਰੇ ਪਰਿਵਾਰ ਨੇ ਉਸ ਦੀ ਲੜਕੀ ਨੂੰ ਤੰ-ਗ ਕਰਕੇ ਖੁ-ਦ-ਕੁ-ਸ਼ੀ ਕਰਨ ਲਈ ਮਜਬੂਰ ਕਰ ਦਿੱਤਾ। ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਨੇ ਲੜਕੀ ਦੇ ਪਤੀ ਭੁਪਿੰਦਰ ਸਿੰਘ, ਸੱਸ ਦਇਆਵਤੀ ਅਤੇ ਤਿੰਨ ਜੇਠਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।