ਵਿਛੋੜੇ ਦਾ ਸਦਮਾ, ਨਾ ਸਹਾਰ ਸਕੀ ਪਤਨੀ, ਪਤੀ ਦੀ ਅੰਤਿਮ ਅਰਦਾਸ ਤੋਂ ਬਾਅਦ, ਖੁਦ ਵੀ ਤਿਆਗੀ ਜਿੰਦਗੀ, ਦੋ ਘਰਾਂ ਵਿਚ ਸੋਗ

Punjab

ਰਾਏਕੋਟ (ਪੰਜਾਬ) ਵਿਚ ਇਕ ਔਰਤ ਆਪਣੇ ਪਤੀ ਦੀ ਮੌ-ਤ ਦਾ ਸਦਮਾ ਬਰ-ਦਾਸ਼ਤ ਨਾ ਕਰ ਸਕੀ, ਇਸ ਲਈ ਉਸ ਨੇ ਵੀ ਖੁ-ਦ-ਕੁ-ਸ਼ੀ ਕਰ ਲਈ ਹੈ। ਪਤੀ ਦੀ ਮੌ-ਤ ਤੋਂ 11 ਦਿਨ ਬਾਅਦ ਹੀ ਔਰਤ ਨੇ ਆਪਣੀ ਜੀਵਨ ਲੀਲਾ ਸਮਾ*ਪਤ ਕਰ ਲਈ। ਆਪਣੇ ਪਤੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਏਕੋਟ ਦੇ ਪਿੰਡ ਬਰਮੀ ਵਿਚ ਮਨਪ੍ਰੀਤ ਕੌਰ ਉਮਰ 23 ਸਾਲ ਨੇ ਆਪਣੇ ਕਮਰੇ ਵਿਚ ਲੱਗੇ ਪੱਖੇ ਨਾਲ ਫਾ*ਹਾ ਲੈ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ 9 ਮਹੀਨੇ ਪਹਿਲਾਂ ਮਨਪ੍ਰੀਤ ਕੌਰ ਦਾ ਰਾਏਕੋਟ ਦੇ ਸਾਜਨਪ੍ਰੀਤ ਸਿੰਘ ਨਾਲ ਪ੍ਰੇ*ਮ ਵਿਆਹ ਹੋਇਆ ਸੀ। ਇਹ ਵਿਆਹ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੋਇਆ। ਸਾਜਨਪ੍ਰੀਤ ਸਿੰਘ ਉਮਰ 24 ਸਾਲਾ ਦੀ 9 ਜੁਲਾਈ ਨੂੰ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਸੀ।

ਆਪਣੇ ਪਤੀ ਦੀ ਮੌ-ਤ ਤੋਂ ਬਾਅਦ ਮਨਪ੍ਰੀਤ ਕੌਰ ਨੇ ਚੁੱਪਚਾਪ ਰਹਿਣਾ ਸ਼ੁਰੂ ਕਰ ਦਿੱਤਾ ਸੀ ਅਤੇ ਖਾਣਾ-ਪੀਣਾ ਵੀ ਛੱਡ ਦਿੱਤਾ ਸੀ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਰਾਏਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੇ ਪੁੱਤਰ ਸਾਜਨਪ੍ਰੀਤ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਪਾਠ ਅਤੇ ਅੰਤਿਮ ਅਰਦਾਸ ਹੋਣ ਤੋਂ ਬਾਅਦ ਉਨ੍ਹਾਂ ਦੀ ਨੂੰਹ ਮਨਪ੍ਰੀਤ ਕੌਰ ਆਪਣੇ ਜੱਦੀ ਪਿੰਡ ਬਰਮੀ ਚਲੀ ਗਈ ਸੀ। ਮਨਪ੍ਰੀਤ ਕੌਰ ਨੇ ਵੀਰਵਾਰ ਸਵੇਰੇ 10 ਵਜੇ ਤੱਕ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਮਨਪ੍ਰੀਤ ਕੌਰ ਦੀ ਦੇਹ ਕਮਰੇ ਵਿਚ ਲੱਗੇ ਪੱਖੇ ਨਾਲ ਲ-ਟ-ਕ-ਦੀ ਦੇਖੀ। ਉਸ ਦੀ ਮੌ-ਤ ਹੋ ਚੁੱਕੀ ਸੀ।

ਇਸ ਤੋਂ ਬਾਅਦ ਸਰਪੰਚ ਕੇਵਲ ਸਿੰਘ ਤੱਤਲਾ ਵਲੋਂ ਥਾਣਾ ਸਦਰ ਰਾਏਕੋਟ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੂੰ ਇਸ ਮਾਮਲੇ ਸਬੰਧੀ ਸੂਚਨਾ ਦਿੱਤੀ ਗਈ। ਇੰਸਪੈਕਟਰ ਨਰਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ਉਤੇ ਪਹੁੰਚੇ ਅਤੇ ਪੰਚਨਾਮਾ ਕਰਨ ਤੋਂ ਬਾਅਦ ਮਨਪ੍ਰੀਤ ਕੌਰ ਦੀ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਜਾਣਕਾਰੀ ਦਿੰਦਿਆਂ ਇੰਸਪੈਕਟਰ ਨੇ ਦੱਸਿਆ ਕਿ ਮਨਪ੍ਰੀਤ ਕੌਰ ਦੀ ਮਾਂ ਦੇ ਬਿਆਨਾਂ ਦੇ ਆਧਾਰ ਉੱਤੇ ਧਾਰਾ 174 ਦੇ ਅਧੀਨ ਕਾਰਵਾਈ ਕਰਕੇ ਦੇਹ ਨੂੰ ਪੋਸਟ ਮਾਰਟਮ ਲਈ ਲੁਧਿਆਣਾ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *