ਸ਼ੱ-ਕੀ ਪਤੀ ਨੇ ਪਤਨੀ ਉਤੇ ਕੀਤੇ ਵਾਰ, ਜਖਮੀਂ ਮਹਿਲਾ ਨੇ ਮੌਕੇ ਤੇ ਤਿਆਗੇ ਸਾ-ਹ, ਦੋ ਜੁਆਕਾਂ ਦੇ ਸਿਰ ਤੋਂ ਉੱਠਿਆ ਮਾਂ ਦਾ ਛਾਇਆ

Punjab

ਜਿਲ੍ਹਾ ਬਠਿੰਡਾ (ਪੰਜਾਬ) ਵਿੱਚ ਨਜਾ-ਇਜ਼ ਸਬੰਧਾਂ ਦੇ ਸ਼ੱ-ਕ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰ*ਹਿਮੀ ਨਾਲ ਕ-ਤ-ਲ ਕਰ ਦਿੱਤਾ। ਦੋਸ਼ੀ ਨੇ ਪਤਨੀ ਦੇ ਸਿ-ਰ ਉਤੇ ਕੁ-ਹਾ-ੜੀ ਨਾਲ ਵਾਰ ਕੀਤਾ। ਜਿਸ ਤੋਂ ਬਾਅਦ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਵਾਰ-ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਪਿੰਡ ਰਾਮਗੜ੍ਹ ਭੂੰਦੜ ਵਿਚ ਘਰੇਲੂ ਝ-ਗ-ੜੇ ਦੇ ਚੱਲਦਿਆਂ ਪਤੀ ਨੇ ਆਪਣੀ ਪਤਨੀ ਦੇ ਸਿ-ਰ ਉਤੇ ਕੁ-ਹਾ-ੜੀ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ। ਦੋਸ਼ੀ ਪਤੀ ਆਪਣੀ ਪਤਨੀ ਦੇ ਚਰਿੱਤਰ ਉਤੇ ਸ਼ੱ-ਕ ਕਰਦਾ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਸ ਨਾਲ ਝ-ਗ-ੜਾ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੇ ਵਿਆਹ ਨੂੰ ਕਰੀਬ 12 ਸਾਲ ਹੋ ਗਏ ਸਨ ਅਤੇ ਉਨ੍ਹਾਂ ਦੇ ਦੋ ਲੜਕੇ ਵੀ ਹਨ।

ਫਿਲਹਾਲ ਵਾਰ-ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਹੈ। ਜਦੋਂ ਕਿ ਇਸ ਘਟਨਾ ਦੀ ਸੂਚਨਾ ਪਿੰਡ ਦੇ ਲੋਕਾਂ ਵਲੋਂ ਸਥਾਨਕ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਔਰਤ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ਵਿਚ ਪਹੁੰਚਾਇਆ। ਇਸ ਮਾਮਲੇ ਬਾਰੇ ਮ੍ਰਿਤਕ ਔਰਤ ਦੇ ਪਿਤਾ ਕਰਨੈਲ ਸਿੰਘ ਨੇ ਬਿਆਨ ਦਰਜ ਕਰਵਾਏ ਹਨ।

ਮ੍ਰਿਤਕਾ ਦੇ ਪਿਤਾ ਕਰਨੈਲ ਸਿੰਘ ਨੇ ਕੋਟਫੱਤਾ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਮਨਦੀਪ ਸਿੰਘ ਅਤੇ ਉਸ ਦੀ ਧੀ ਹਰਮਨਪ੍ਰੀਤ ਕੌਰ ਦਾ ਕਰੀਬ 12 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਜੁਆਕ ਵੀ ਹਨ। ਵੱਡੇ ਪੁੱਤਰ ਦੀ ਉਮਰ 10 ਸਾਲ ਦੇ ਕਰੀਬ ਹੈ, ਜਦੋਂ ਕਿ ਛੋਟੇ ਦੀ ਉਮਰ 6 ਸਾਲ ਦੀ ਹੈ। ਸ਼ੁੱਕਰਵਾਰ ਦੇਰ ਸ਼ਾਮ ਨੂੰ ਕਰੀਬ ਸੱਤ ਵਜੇ ਮਨਦੀਪ ਸਿੰਘ ਘਰ ਆਇਆ ਅਤੇ ਉਸ ਦੇ ਚਰਿੱਤਰ ਉਤੇ ਸ਼ੱ-ਕ ਕਰਦੇ ਹੋਏ, ਉਸ ਨਾਲ ਝ-ਗ-ੜਾ ਕਰਨਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਦੋਵਾਂ ਦੇ ਵਿਚਾਲੇ ਤਕ-ਰਾਰ ਵਧ ਗਿਆ ਤਾਂ ਮਨਦੀਪ ਸਿੰਘ ਨੇ ਗੁੱ-ਸੇ ਵਿਚ ਆ ਕੇ ਘਰ ਦੇ ਵਰਾਂਡੇ ਵਿਚ ਰੱਖੀ ਕੁ-ਹਾ-ੜੀ ਚੁੱਕ ਲਈ ਆਪਣੀ ਪਤਨੀ ਦੇ ਸਿ-ਰ ਵਿਚ ਵਾਰ ਕਰ ਦਿੱਤਾ। ਇਸ ਦੌਰਾਨ ਉਸ ਨੇ ਆਪਣੀ ਪਤਨੀ ਉਤੇ ਕਈ ਵਾਰ ਕੀਤੇ, ਜਿਸ ਕਾਰਨ ਹਰਮਨਪ੍ਰੀਤ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਸ ਦੇ ਜ਼ਮੀਨ ਉਤੇ ਡਿੱਗਦੇ ਹੀ ਦੋਸ਼ੀ ਮੌਕੇ ਤੋਂ ਦੌੜ ਗਿਆ।

Leave a Reply

Your email address will not be published. Required fields are marked *