ਪੰਜਾਬ ਦੇ ਜਿਲ੍ਹਾ ਪਟਿਆਲਾ ਤੋਂ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਐਨੇਸਥੀਸੀਆ ਵਿਭਾਗ ਵਿਚ ਤੀਜੇ ਸਾਲ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਸ਼ੁਭਾਸ਼ਨੀ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਚੇਨਈ ਦੀ ਰਹਿਣ ਵਾਲੀ ਸੀ। ਇਸ ਘ-ਟ-ਨਾ ਦੀ ਸੂਚਨਾ ਮਿਲਣ ਤੋਂ ਬਾਅਦ ਨਿਊ ਅਫਸਰ ਕਲੋਨੀ ਦੀ ਪੁਲਿਸ ਟੀਮ ਮੌਕੇ ਉਤੇ ਪਹੁੰਚ ਗਈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੌਕੇ ਉਤੇ ਫੋਰੈਂਸਿਕ ਮਾਹਿਰਾਂ ਦੀਆਂ ਟੀਮਾਂ ਵੀ ਬੁਲਾਈਆਂ ਗਈਆਂ ਸਨ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਨਿਊ ਅਫਸਰ ਕਲੋਨੀ ਚੌਕੀ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਹਰ ਵਿਦਿਆਰਥੀ ਨੂੰ ਇੱਕ-ਇੱਕ ਕਮਰਾ ਅਲਾਟ ਕੀਤਾ ਹੋਇਆ ਹੈ ਅਤੇ ਸੁਭਾਸ਼ਿਨੀ ਆਮ ਵਾਂਗ ਸ਼ੁੱਕਰਵਾਰ ਨੂੰ ਆਪਣੇ ਹੋਸਟਲ ਦੇ ਕਮਰੇ ਵਿਚ ਗਈ ਅਤੇ ਸ਼ਨੀਵਾਰ ਨੂੰ ਆਪਣੇ ਕਮਰੇ ਤੋਂ ਬਾਹਰ ਨਹੀਂ ਆਈ।
ਇਸ ਤੋਂ ਬਾਅਦ ਜਦੋਂ ਹੋਸਟਲ ਦੇ ਵਾਰਡਨ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਉਸ ਨੇ ਕਮਰਾ ਖੋਲ੍ਹ ਕੇ ਦੇਖਿਆ ਤਾਂ ਸੁਭਾਸ਼ਿਨੀ ਬੇ-ਹੋ-ਸ਼ ਪਈ ਸੀ। ਇਸ ਤੋਂ ਬਾਅਦ ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌ-ਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੇ ਅੱਜ ਆਉਣ ਦੀ ਸੰਭਾਵਨਾ ਹੈ।