ਮੋਟਰਸਾਇਕਲ ਸਵਾਰ ਨੌਜਵਾਨ ਨਾਲ ਵਾਪਰਿਆ ਦੁ-ਖ-ਦ ਹਾਦਸਾ, ਰਾਹਗੀਰਾਂ ਅਤੇ ਪੁਲਿਸ ਨੇ ਹਸਪਤਾਲ ਪਹੁੰਚਾਇਆ, ਪਰ ਤੋੜ ਗਿਆ ਦ-ਮ

Punjab

ਪੰਜਾਬ ਸੂਬੇ ਦੇ ਦਸੂਹਾ ਵਿਚ ਦੁਖ-ਦਾਈ ਹਾਦਸਾ ਵਾਪਰ ਗਿਆ ਹੈ। ਅੱਜ ਸਵੇਰੇ ਇਕ ਬੱਸ ਦੀ ਲਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਜੋਤ ਸਿੰਘ ਉਮਰ ਕਰੀਬ 30 ਸਾਲ ਪੁੱਤਰ ਸ਼ਮਸ਼ੇਰ ਸਿੰਘ ਲਾਲੀ ਪਿੰਡ ਬੋਦਲ ਦੇ ਰਹਿਣ ਵਾਲੇ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਪੁੱਤਰ ਦੀ ਮੌ-ਤ ਤੋਂ ਬਾਅਦ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਹਨ।

ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਦਸੂਹਾ ਤੋਂ ਹੁਸ਼ਿਆਰਪੁਰ ਸਾਇਡ ਨੂੰ ਜਾ ਰਹੀ ਰਾਜਧਾਨੀ ਬੱਸ ਨੇ ਦਸੂਹਾ ਦੇ ਐਸ. ਡੀ. ਐਮ. ਚੌਕ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾ-ਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ 30 ਸਾਲ ਉਮਰ ਦਾ ਨੌਜਵਾਨ ਮਨਜੋਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਲਾਲੀ ਵਾਸੀ ਪਿੰਡ ਬੋਦਲ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਮੌਕੇ ਉਤੇ ਮੌਜੂਦ ਰੋਡ ਸੇਫਟੀ ਫੋਰਸ ਅਤੇ ਰਾਹਗੀਰ ਲੋਕਾਂ ਵਲੋਂ ਜ਼ਖਮੀ ਹਾਲ ਵਿਚ ਚੁੱਕ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਸਿਵਲ ਹਸਪਤਾਲ ਤੋਂ ਨੌਜਵਾਨ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ। ਉਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਨੌਜਵਾਨ ਦੀ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਸੂਹਾ ਦੇ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਬੱਸ ਡਰਾਈਵਰ ਮੌਕੇ ਤੋਂ ਬੱਸ ਲੈ ਕੇ ਫ਼ਰਾਰ ਹੋ ਗਿਆ ਹੈ ਅਤੇ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *