ਲੇਹ ਵਿਚ ਫੌਜੀ ਜਵਾਨ ਹੋਇਆ ਸ਼ਹੀਦ, ਮਾਪਿਆਂ ਦਾ ਇਕ-ਲੌਤਾ ਪੁੱਤਰ ਅਤੇ ਦੋ ਜੁਆਕਾਂ ਦਾ ਸੀ ਪਿਤਾ, 12 ਸਾਲ ਪਹਿਲਾਂ ਹੋਇਆ ਸੀ ਫੌਜ ਵਿਚ ਭਰਤੀ

Punjab

ਅੰਬਾਲਾ (ਹਰਿਆਣਾ) ਲੇਹ ਲੱਦਾਖ ਤੋਂ ਇਕ ਦੁ-ਖ-ਦ ਸਮਾਚਾਰ ਸਾਹਮਣੇ ਆਇਆ ਹੈ। ਭਾਰਤ ਮਾਤਾ ਦੇ ਇਕ ਸਪੂਤ ਨੇ ਦੇਸ਼ ਦੀ ਰੱਖਿਆ ਲਈ ਆਪਣੀ ਜਾ-ਨ ਕੁਰਬਾਨ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਫੌਜ ਵਿਚ ਤਾਇਨਾਤ ਸ਼ੇਰਪੁਰ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਮਰ 32 ਸਾਲ ਸ਼ਹੀਦ ਹੋ ਗਏ ਹਨ। ਭਾਰਤੀ ਫੌਜ ਦੇ ਅਧਿਕਾਰੀਆਂ ਵਲੋਂ ਵੀਰਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਪਰਿਵਾਰ ਵਾਲਿਆਂ ਨੂੰ ਫੋਨ ਉਤੇ ਗੁਰਪ੍ਰੀਤ ਸਿੰਘ ਦੇ ਸ਼ਹੀਦ ਹੋਣ ਦੀ ਜਾਣਕਾਰੀ ਦਿੱਤੀ ਗਈ।

ਫੌਜ ਦੇ ਅਧਿਕਾਰੀਆਂ ਤੋਂ ਸੂਚਨਾ ਮਿਲਦੇ ਹੀ ਪਰਿਵਾਰ ਵਿਚ ਸੋਗ ਛਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲੇਹ ਵਿਚ ਤਾਇਨਾਤ ਗੁਰਪ੍ਰੀਤ ਸਿੰਘ ਗਸ਼ਤ ਦੌਰਾਨ ਗਲੇਸ਼ੀਅਰ ਤੋਂ ਹੇਠਾਂ ਡਿੱ*ਗ ਗਿਆ ਅਤੇ ਪਾਣੀ ਵਿਚ ਰੁ-ੜ੍ਹ ਗਿਆ। ਇਹ ਘ-ਟ-ਨਾ ਬੀਤੇ ਐਤਵਾਰ ਦੀ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਗੁਰਪ੍ਰੀਤ ਸਿੰਘ ਦੀ ਭਾਲ ਸ਼ੁਰੂ ਕੀਤੀ ਤਾਂ ਵੀਰਵਾਰ ਨੂੰ ਉਨ੍ਹਾਂ ਨੂੰ ਗੁਰਪ੍ਰੀਤ ਸਿੰਘ ਦੀ ਦੇਹ ਮਿਲੀ। ਜਿਸ ਤੋਂ ਬਾਅਦ ਵੀਰਵਾਰ ਨੂੰ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਗੁਰਪ੍ਰੀਤ ਸਿੰਘ ਦੀ ਇੱਕ ਭੈਣ ਹੈ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ ਦਵਿੰਦਰ ਕੌਰ, ਪਿਤਾ ਦਲੀਪ ਸਿੰਘ, ਦੋ ਪੁੱਤਰ ਸਹਿਜਵੀਰ ਸਿੰਘ, ਤੇਜਵੀਰ ਸਿੰਘ ਅਤੇ ਪਤਨੀ ਹਰਲੀਨ ਕੌਰ ਨੂੰ ਛੱਡ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ 12 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ਼ਹੀਦ ਗੁਰਪ੍ਰੀਤ ਸਿੰਘ ਦੇ ਪਿਤਾ ਦਲੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਉਨ੍ਹਾਂ ਨੂੰ ਫੌਜੀ ਅਧਿਕਾਰੀਆਂ ਦਾ ਫੋਨ ਆਇਆ ਕਿ ਤੁਹਾਡਾ ਪੁੱਤਰ ਗੁਰਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਕੋਈ ਕਾਰਨ ਨਹੀਂ ਦੱਸਿਆ। ਗੁਰਪ੍ਰੀਤ ਸਿੰਘ 4 ਜੁਲਾਈ ਨੂੰ ਹੀ ਘਰੋਂ ਛੁੱਟੀ ਖਤਮ ਕਰਕੇ ਲੇਹ ਖੇਤਰ ਵਿਚ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਐਤਵਾਰ ਨੂੰ ਫੌਜ ਤੋਂ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਗੁਰਪ੍ਰੀਤ ਸਿੰਘ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਫੌਜ ਦੇ ਜਵਾਨਾਂ ਨੂੰ ਵੀਰਵਾਰ ਨੂੰ ਉਸ ਦੀ ਦੇਹ ਮਿਲੀ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਹੋਣ ਬਾਰੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *