ਜਿਲ੍ਹਾ ਬਠਿੰਡਾ (ਪੰਜਾਬ) ਦੇ ਪਿੰਡ ਦਿਓਣ ਨੇੜੇ ਇਕ ਤੇਜ਼ ਸਪੀਡ ਗੱਡੀ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਮੌ-ਤ ਹੋ ਗਈ। ਇਹ ਹਾਦਸਾ ਇੰਨਾ ਭਿਆ*ਨਕ ਸੀ ਕਿ ਕਾਰ ਦੇ ਪਰ-ਖੱਚੇ ਉੱਡ ਗਏ। ਮ੍ਰਿਤਕ ਸੀਨੀਅਰ ਕਾਂਸਟੇਬਲ ਨਵਜੋਤ ਸਿੰਘ ਸ਼੍ਰੀ ਮੁਕਤਸਰ ਦਾ ਰਹਿਣ ਵਾਲਾ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਗੇ ਪੜ੍ਹੋ ਪੂਰੀ ਖ਼ਬਰ
HIGHLIGHTS
- ਬਠਿੰਡਾ ਵਿੱਚ ਵਾਪਰਿਆ ਭਿਆ-ਨਕ ਸੜਕ ਹਾਦਸਾ
- ਹਾਦਸੇ ਵਿਚ ਪੁਲਿਸ ਕਰਮਚਾਰੀ ਦੀ ਹੋਈ ਮੌ-ਤ
ਜਿਲ੍ਹਾ ਬਠਿੰਡਾ ਦੇ ਪਿੰਡ ਦਿਓਣ ਨੇੜੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ਕਰਮਚਾਰੀ ਦੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਰਮਚਾਰੀ ਦੀ ਬੋਲੈਰੋ ਕਾਰ ਬੇਕਾਬੂ ਹੋ ਗਈ ਅਤੇ ਪਿੰਡ ਦੇ ਬੱਸ ਸਟੈਂਡ ਨੇੜੇ ਇਕ ਦਰੱਖਤ ਨਾਲ ਜਾ ਕੇ ਟਕਰਾ ਗਈ। ਇਹ ਹਾਦਸਾ ਇੰਨਾ ਜਬਰ-ਦਸਤ ਸੀ ਕਿ ਮ੍ਰਿਤਕ ਦੀ ਬੋਲੈਰੋ ਗੱਡੀ ਦੇ ਪਰ-ਖੱਚੇ ਉੱਡ ਗਏ।
ਗੱਡੀ ਬੇਕਾਬੂ ਹੋ ਕੇ, ਇਕ ਦਰੱਖਤ ਨਾਲ ਟਕਰਾਈ
ਇਸ ਹਾਦਸੇ ਬਾਰੇ ਪਤਾ ਲੱਗਦੇ ਸਾਰ ਹੀ ਪਿੰਡ ਵਾਸੀਆਂ ਵਲੋਂ ਮੌਕੇ ਉਤੇ ਪਹੁੰਚ ਕੇ ਪੁਲਿਸ ਕਰਮਚਾਰੀ ਨੂੰ ਬੜੀ ਮੁਸ਼ਕਿਲ ਨਾਲ ਗੱਡੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲਾ ਚੈਕਅੱਪ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸੀਨੀਅਰ ਕਾਂਸਟੇਬਲ ਐਮ. ਟੀ. ਸੈਕਸ਼ਨ ਸ੍ਰੀ ਮੁਕਤਸਰ ਸਾਹਿਬ ਬੀਤੀ ਰਾਤ ਕਰੀਬ 12 ਵਜੇ ਇੱਕ ਬੋਲੈਰੋ ਗੱਡੀ ਵਿੱਚ ਸਵਾਰ ਹੋ ਕੇ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਨੂੰ ਜਾ ਰਿਹਾ ਸੀ। ਇਸ ਦੌਰਾਨ ਅਚਾ-ਨਕ ਉਸ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜੇ ਇੱਕ ਦਰੱਖਤ ਨਾਲ ਜਾ ਕੇ ਟਕਰਾ ਗਈ।
ਮ੍ਰਿਤਕ ਸੀਨੀਅਰ ਕਾਂਸਟੇਬਲ ਮੁਕਤਸਰ ਦਾ ਰਹਿਣ ਵਾਲਾ
ਇਸ ਹਾਦਸੇ ਵਿੱਚ ਬਲੈਰੋ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾ-ਨਿਆ ਗਿਆ। ਪਿੰਡ ਵਾਲਿਆਂ ਨੇ ਗੰਭੀਰ ਜ਼ਖ਼ਮੀ ਹੋਏ ਪੁਲਿਸ ਕਰਮਚਾਰੀ ਨਵਜੋਤ ਸਿੰਘ ਨੂੰ ਬੋਲੈਰੋ ਗੱਡੀ ਵਿੱਚੋਂ ਬਾਹਰ ਕੱਢ ਕੇ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮ੍ਰਿਤਕ ਸੀਨੀਅਰ ਕਾਂਸਟੇਬਲ ਨਵਜੋਤ ਸਿੰਘ, ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਸੀ।