ਪੰਜਾਬ ਸੂਬੇ ਵਿਚ ਫਾਜ਼ਿਲਕਾ ਦੇ ਸਰਹੱਦੀ ਏਰੀਏ ਦੀ ਢਾਣੀ ਰੇਸ਼ਮ ਸਿੰਘ ਦੇ ਨੇੜੇ ਦਰਦ-ਨਾਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਤੇ ਸਵਾਰ ਇਕ ਨੌਜਵਾਨ ਆਪਣੇ ਦੋਸਤ ਨੂੰ ਛੱਡ ਕੇ ਵਾਪਸ ਘਰ ਨੂੰ ਆ ਰਹੀ ਸੀ। ਇਸ ਦੌਰਾਨ ਲੱਕੜਾਂ ਨਾਲ ਭਰੀ ਇਕ ਟ੍ਰੈਕਟਰ ਟ੍ਰਾਲੀ ਨੇ ਉਸ ਨੌਜਵਾਨ ਨੂੰ ਟੱ-ਕ-ਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਮਾਂ ਨੇ ਥੋੜ੍ਹਾ ਸਮਾਂ ਪਹਿਲਾਂ ਹੀ ਆਪਣੇ ਪੁੱਤਰ ਨੂੰ ਫੋਨ ਕੀਤਾ ਸੀ, ਪੁੱਤ ਨੇ ਕਿਹਾ ਸੀ ਕਿ ਮਾਂ ਦਰਵਾਜ਼ਾ ਖੋਲ੍ਹੋ ਮੈਂ ਆ ਰਿਹਾ ਹਾਂ। ਪਰ, ਅਫ-ਸੋਸ ਮਾਂ ਨੂੰ ਕੀ ਪਤਾ ਸੀ ਕਿ ਹੁਣ ਪੁੱਤਰ ਦੀ ਦੇਹ ਹੀ ਉਸ ਨੂੰ ਦੇਖਣ ਨੂੰ ਮਿਲੇਗੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਨੀਲ ਸਿੰਘ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚਾ ਸਜਵਰ ਸਿੰਘ, ਸਾਬਕਾ ਸਰਪੰਚ ਦੇਸ ਸਿੰਘ ਅਤੇ ਸ਼ਾਮ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਨੌਜਵਾਨ ਸੁਨੀਲ ਸਿੰਘ ਫਾਜ਼ਿਲਕਾ ਦੇ ਬੱਸ ਸਟੈਂਡ ਦੇ ਕੋਲ ਮੋਬਾਈਲ ਦੀ ਦੁਕਾਨ ਚਲਾਉਂਦਾ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਸੁਨੀਲ ਆਪਣੇ ਇਕ ਦੋਸਤ ਨੂੰ ਪਿੰਡ ਝੰਗੜ ਭੈਣੀ ਛੱਡਣ ਤੋਂ ਬਾਅਦ ਵਾਪਸ ਆਪਣੇ ਘਰ ਪਿੰਡ ਮਹਾਤਮ ਨਗਰ ਨੂੰ ਆ ਰਿਹਾ ਸੀ। ਜਦੋਂ ਉਹ ਢਾਣੀ ਰੇਸ਼ਮ ਸਿੰਘ ਨੇੜੇ ਪਹੁੰਚਿਆ ਤਾਂ ਲੱਕੜਾਂ ਨਾਲ ਭਰੀ ਟ੍ਰੈਕਟਰ ਟ੍ਰਾਲੀ ਨੇ ਉਸ ਨੂੰ ਟੱਕਰ ਮਾ*ਰ ਦਿੱਤੀ। ਇਸ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜਖਮੀਂ ਹੋ ਗਿਆ।
ਇਸ ਹਾਦਸੇ ਤੋਂ ਬਾਅਦ ਉਥੇ ਇਕੱਠੇ ਹੋਏ ਲੋਕਾਂ ਵਲੋਂ ਉਸ ਨੂੰ ਜਖਮੀਂ ਹਾਲ ਵਿਚ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਥੇ ਡਾਕਟਰਾਂ ਨੇ ਮੁੱਢਲਾ ਚੈਕਅੱਪ ਕਰਨ ਤੋਂ ਬਾਅਦ ਸੁਨੀਲ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਅਣ-ਵਿਆਹਿਆ ਸੀ। ਉਸ ਦੀ ਉਮਰ 19 ਸਾਲ ਦੇ ਕਰੀਬ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵਲੋਂ ਉਕਤ ਟ੍ਰੈਕਟਰ ਟ੍ਰਾਲੀ ਦੇ ਡਰਾਈਵਰ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।