ਨੌਜਵਾਨਾਂ ਦੀ, ਮਾਮੂਲੀ ਗੱਲ ਨੂੰ ਲੈ ਕੇ ਹੋਈ ਬ-ਹਿ-ਸ, ਝ-ਗ-ੜੇ ਵਿਚ ਬਦਲੀ, ਇਕ ਨੌਜਵਾਨ ਨੇ ਤਿਆਗੇ ਪ੍ਰਾ-ਣ ਅਤੇ ਇਕ ਜਖਮੀਂ

Punjab

ਜਿਲ੍ਹਾ ਲੁਧਿਆਣਾ (ਪੰਜਾਬ) ਦੇ ਮਹਾਰਾਜ ਨਗਰ ਦੇ ਨੇੜੇ ਮਾਮੂਲੀ ਗੱਲ ਨੂੰ ਲੈ ਕੇ ਕੁਝ ਨੌਜਵਾਨਾਂ ਦੀ ਆਪਸ ਵਿੱਚ ਬਹਿਸ ਹੋ ਗਈ। ਇਸ ਤਕ-ਰਾਰ ਨੇ ਇੰਨਾ ਭਿਆ*ਨਕ ਰੂਪ ਲੈ ਲਿਆ ਕਿ ਨੌਜਵਾਨਾਂ ਨੇ ਮਿਲ ਕੇ ਇਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ। ਨੌਜਵਾਨ ਨੂੰ ਤਿੱ-ਖੀ-ਆਂ ਚੀਜ਼ਾਂ ਨਾਲ ਇੰਨਾ ਬੁਰੀ ਤਰ੍ਹਾਂ ਜ਼-ਖ-ਮੀ ਕਰ ਦਿੱਤਾ ਕਿ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮੋਹਿਤ ਉਮਰ 19 ਸਾਲ ਦੇ ਰੂਪ ਵਜੋਂ ਹੋਈ ਹੈ। ਜਦੋਂ ਕਿ ਇਸ ਦੌਰਾਨ ਉਸ ਦਾ ਦੂਜਾ ਦੋਸਤ ਦੀਪਕ ਜਖਮੀਂ ਹੋ ਗਿਆ ਹੈ। ਇਹ ਦੋਵੇਂ ਮੁਹੱਲਾ ਵਾਲਮੀਕੀ ਘਾਟੀ ਚੌਕ ਦੇ ਰਹਿਣ ਵਾਲੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਰੀਬ ਇਕ ਦਰਜਨ ਨੌਜਵਾਨਾਂ ਖਿਲਾਫ ਕ-ਤ-ਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਵਿਚੋਂ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਪੀ. ਏ. ਯੂ. ਦੇ ਐੱਸ. ਐੱਚ. ਓ. ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਘ-ਟ-ਨਾ ਐਤਵਾਰ ਦੇਰ ਰਾਤ ਦੀ ਹੈ। ਮੋਹਿਤ ਅਤੇ ਦੀਪਕ ਆਪਣੇ ਹੋਰ ਦੋਸਤਾਂ ਨਾਲ ਘਰ ਨੂੰ ਪਰਤ ਰਹੇ ਸਨ। ਜਦੋਂ ਉਹ ਫਿਰੋਜ਼ਪੁਰ ਰੋਡ ਉਤੇ ਮਹਾਰਾਜ ਨਗਰ ਤੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੀ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਕੁਝ ਨੌਜਵਾਨਾਂ ਨਾਲ ਬ-ਹਿ-ਸ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਦੀ ਤਕਰਾਰ ਝ-ਗ-ੜੇ ਵਿੱਚ ਬਦਲ ਗਈ।

ਦੂਜੇ ਪੱਖ ਦੇ ਨੌਜਵਾਨ ਜੋ ਕਿ ਮਹਾਰਾਜ ਨਗਰ ਦੇ ਰਹਿਣ ਵਾਲੇ ਸਨ, ਤਿੱ-ਖੀ-ਆਂ ਚੀਜ਼ਾਂ ਲੈ ਕੇ ਆਏ ਅਤੇ ਉਨ੍ਹਾਂ ਉਤੇ ਵਾਰ ਕਰ ਦਿੱਤਾ। ਇਸ ਦੌਰਾਨ ਮੋਹਿਤ ਅਤੇ ਦੀਪਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਦੋਂ ਕਿ ਬਾਕੀ ਨੌਜਵਾਨ ਆਪਣੇ ਆਪ ਨੂੰ ਬਚਾਉਣ ਲਈ ਮੌਕੇ ਤੋਂ ਭੱਜ ਗਏ। ਇਸ ਦੌਰਾਨ ਮੋਹਿਤ ਦੇ ਸਿਰ ਉਤੇ ਡੂੰਘਾ ਜ਼-ਖ-ਮ ਹੋਣ ਕਾਰਨ ਉਸ ਦਾ ਹਾਲ ਖਰਾਬ ਹੋ ਗਿਆ ਸੀ। ਇਸ ਮਾਮਲੇ ਦੀ ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਲੋਕਾਂ ਦੀ ਮਦਦ ਦੀ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪਰ ਉਸ ਦਾ ਹਾਲ ਕਾਫੀ ਨਾਜ਼ੁਕ ਸੀ ਜਿਸ ਕਰਕੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ। ਜਿੱਥੇ ਸੋਮਵਾਰ ਰਾਤ ਨੂੰ ਮੋਹਿਤ ਦੀ ਇਲਾਜ ਦੌਰਾਨ ਮੌ-ਤ ਹੋ ਗਈ।

ਇਸ ਮੌਕੇ SHO ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਇਕ ਦਰਜਨ ਦੇ ਕਰੀਬ ਨੌਜਵਾਨਾਂ ਖ਼ਿਲਾਫ਼ ਕ-ਤ-ਲ ਦੀ ਕੋਸ਼ਿਸ਼ ਅਤੇ ਕੁੱਟ*ਮਾਰ ਦਾ ਕੇਸ ਦਰਜ ਕੀਤਾ ਗਿਆ ਸੀ। ਨੌਜਵਾਨ ਦੀ ਮੌ-ਤ ਹੋਣ ਤੋਂ ਬਾਅਦ ਹੁਣ ਕ-ਤ-ਲ ਦੀ ਧਾਰਾ ਜੋੜ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਛਾਪਾ ਮਾਰ ਕੇ ਦੋਸ਼ੀ ਸੂਰਜ, ਸਾਗਰ ਉਰਫ਼ ਸੰਨੀ ਅਤੇ ਅਭਿਸ਼ੇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟ ਮਾਰਟਮ ਕਰਵਾ ਕੇ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

Leave a Reply

Your email address will not be published. Required fields are marked *