ਪੰਜਾਬ ਸੂਬੇ ਦੇ ਮੋਗਾ ਤੋਂ ਫਿਰੋਜ਼ਪੁਰ ਜੀ. ਟੀ. ਰੋਡ ਉਤੇ ਪਿੰਡ ਦੁੱਨੇਕੇ ਦੇ ਨੇੜੇ ਇਕ ਅ-ਵਾ-ਰਾ ਪਸ਼ੂ ਦੀ ਲ-ਪੇ-ਟ ਵਿਚ ਆਉਣ ਨਾਲ ਜ਼ਖਮੀ ਹੋਏ ਨੌਜਵਾਨ ਦੀ ਮੌ-ਤ ਹੋਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਿੰਡ ਚੂਹੜਚੱਕ ਦੇ ਰਹਿਣ ਵਾਲੇ ਰਵਿੰਦਰ ਕੁਮਾਰ ਉਮਰ 38 ਸਾਲ ਦੇ ਰੂਪ ਵਜੋਂ ਹੋਈ ਹੈ। ਜਦੋਂ ਕਿ ਇਸ ਹਾਦਸੇ ਦੌਰਾਨ ਉਸ ਦਾ ਰਿਸ਼ਤੇਦਾਰ ਰਿੰਕੂ ਸ਼ਰਮਾ ਵਾਸੀ ਯਮੁਨਾਨਗਰ ਹਰਿਆਣਾ ਜਖਮੀਂ ਹੋਇਆ ਦੱਸਿਆ ਜਾ ਰਿਹਾ ਹੈ। ਜਿਸ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਸਹਾਇਕ ਐੱਸ. ਐੱਚ. ਓ. ਅਜੀਤ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਰਵਿੰਦਰ ਕੁਮਾਰ ਆਪਣੇ ਸਾਢੂ ਰਿੰਕੂ ਸ਼ਰਮਾ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਘੱਲਕਲਾਂ ਤੋਂ ਵਾਪਸ ਆਪਣੇ ਪਿੰਡ ਚੂਹੜਚੱਕ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੁੱਨੇਕੇ ਨੇੜੇ ਪਹੁੰਚੇ ਤਾਂ ਅਚਾ-ਨਕ ਉਨ੍ਹਾਂ ਦਾ ਮੋਟਰਸਾਈਕਲ ਆ-ਵਾ-ਰਾ ਪਸ਼ੂ ਦੀ ਲ-ਪੇ-ਟ ਵਿਚ ਆ ਗਿਆ। ਇਸ ਦੌਰਾਨ ਦੋਵੇਂ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਏ। ਰਾਹਗੀਰ ਅਤੇ ਸਥਾਨਕ ਲੋਕਾਂ ਵਲੋਂ ਉਨ੍ਹਾਂ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿੱਥੇ ਰਵਿੰਦਰ ਕੁਮਾਰ ਦੀ ਮੌ-ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਕਰੀਬ ਢਾਈ ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ। ਉਹ ਦੋ ਜੁਆਕਾਂ ਦਾ ਪਿਤਾ ਸੀ। ਤਫ਼ਤੀਸ਼ੀ ਅਫ਼ਸਰ ਸਹਾਇਕ ਐਸ. ਐਚ. ਓ. ਅਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਹਰਿੰਦਰ ਕੁਮਾਰ ਵਾਸੀ ਗੋਲੇਵਾਲਾ ਫ਼ਰੀਦਕੋਟ ਦੇ ਬਿਆਨਾਂ ਦੇ ਆਧਾਰ ਉਤੇ ਧਾਰਾ 194 ਤਹਿਤ ਕਾਰਵਾਈ ਕਰਦੇ ਹੋਏ, ਸਿਵਲ ਹਸਪਤਾਲ ਮੋਗਾ ਵਿਖੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।