ਪੰਜਾਬ ਸੂਬੇ ਦੇ ਜਿਲ੍ਹਾ ਅੰਮ੍ਰਿਤਸਰ ਵਿਚ ਰੱਖੜੀ ਵਾਲੇ ਦਿਨ ਇਕ ਦੁਖ-ਦਾਈ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਵਿਦੇਸ਼ ਜਾਣ ਵਾਲਾ ਸੀ। 10 ਦਿਨਾਂ ਬਾਅਦ ਉਸ ਨੇ ਨਿਊਜ਼ੀਲੈਂਡ ਜਾਣ ਲਈ ਰਵਾਨਾ ਹੋਣਾ ਸੀ। ਹੇਠਾਂ ਪੜ੍ਹੋ ਪੂਰੀ ਖ਼ਬਰ।
ਜਿਲ੍ਹਾ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਨੇੜੇ ਬੁਲੇਟ ਮੋਟਰਸਾਈਕਲ ਉੱਤੇ ਸਵਾਰ ਨੌਜਵਾਨ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਮੋਟਰਸਾਈਕਲ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ। ਉਕਤ ਵਾਹਨ ਨੂੰ ਚਲਾਉਣ ਵਾਲਾ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦੇ ਰੂਪ ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੇ ਪਰਿਵਾਰਕ ਮੈਂਬਰ
ਦੱਸਿਆ ਜਾ ਰਿਹਾ ਹੈ ਕਿ ਆਪਣੇ ਪੁੱਤਰ ਨਾਲ ਵਾਪਰੇ ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਪਰਿਵਾਰਕ ਮੈਂਬਰ ਵੀ ਮੌਕੇ ਉੱਤੇ ਪਹੁੰਚ ਗਏ। ਪੁੱਤਰ ਦੀ ਦੇਹ ਦੇਖ ਕੇ ਮਾਪੇ ਰੋਣ ਲੱਗੇ। ਮ੍ਰਿਤਕ ਨੌਜਵਾਨ ਦੀ ਮਾਂ ਸਦਮੇ ਵਿਚ ਰੋਂਦਿਆਂ ਬੇ-ਹੋ-ਸ਼ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਘ-ਟ-ਨਾ ਵਾਲੀ ਥਾਂ ਉੱਤੇ ਪਹੁੰਚ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਸਿੰਘ ਆਪਣੇ ਬੁਲੇਟ ਮੋਟਰਸਾਇਕਲ ਉੱਤੇ ਰੱਖੜ ਪੁੰਨਿਆ ਦੇ ਮੇਲੇ ਤੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਰਸਤੇ ਵਿਚ ਜਾਂਦੇ ਸਮੇਂ ਗੋਲਡਨ ਗੇਟ ਦੇ ਨੇੜੇ ਕਿਸੇ ਅਣ-ਪਛਾਤੇ ਵਾਹਨ ਨੇ ਨੌਜਵਾਨ ਦੇ ਬੁਲੇਟ ਮੋਟਰਸਾਇਕਲ ਨੂੰ ਟੱਕਰ ਮਾ-ਰ ਦਿੱਤੀ।
ਇਸ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਨੂੰ ਨਿਊਜ਼ੀਲੈਂਡ ਦਾ ਵੀਜਾ ਮਿਲ ਗਿਆ ਸੀ। ਮਨਪ੍ਰੀਤ ਸਿੰਘ ਨੇ ਦਸ ਦਿਨਾਂ ਬਾਅਦ 30 ਅਗਸਤ ਨੂੰ ਵਿਦੇਸ਼ ਜਾਣਾ ਸੀ। ਅਫਸੋਸ ਇਸ ਤੋਂ ਪਹਿਲਾਂ ਹੀ ਨੌਜਵਾਨ ਨਾਲ ਦੁਖ-ਦਾਈ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌ-ਤ ਹੋ ਗਈ।
ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਏ. ਡੀ. ਸੀ. ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਘ-ਟ-ਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਡਰਾਈਵਰ ਦੀ ਭਾਲ ਲਈ ਆਸ-ਪਾਸ ਦੇ CCTV ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਲਿਆ ਗਿਆ ਹੈ। ਛੇਤੀ ਹੀ ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।