ਜਿਲ੍ਹਾ ਗੁਰਦਾਸਪੁਰ (ਪੰਜਾਬ) ਨਾਲ ਸਬੰਧਤ ਨੌਜਵਾਨ ਦੀ ਵਿਦੇਸ਼ ਵਿਚ ਵਾਪਰੇ ਇਕ ਦਰਦ-ਨਾਕ ਹਾਦਸੇ ਵਿਚ ਮੌ-ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਾਲ ਸਾਊਦੀ ਅਰਬ ਵਿੱਚ ਹਾਦਸਾ ਵਾਪਰਿਆ ਹੈ। ਮ੍ਰਿ-ਤ-ਕ ਨੌਜਵਾਨ ਦੀ ਪਹਿਚਾਣ ਮੇਜਰ ਮਸੀਹ ਉਮਰ 35 ਸਾਲ ਵਾਸੀ ਪਿੰਡ ਚੈਨੇਵਾਲ ਦੇ ਰੂਪ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੇਜਰ ਮਸੀਹ ਪਿਛਲੇ 7 ਸਾਲਾਂ ਤੋਂ ਸਾਊਦੀ ਅਰਬ ਵਿਚ ਕੰਮ ਕਰ ਰਿਹਾ ਸੀ ਅਤੇ ਉੱਥੇ ਉਹ ਟਰਾਲਾ ਡਰਾਈਵਰ ਸੀ।
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਮੇਜਰ ਮਸੀਹ ਨਾਲ ਟਰਾਲਾ ਚਲਾਉਂਦੇ ਸਮੇਂ ਸੜਕ ਹਾਦਸਾ ਵਾਪਰ ਗਿਆ ਸੀ। ਇਸ ਸੜਕ ਹਾਦਸੇ ਵਿਚ ਉਸ ਦੀ ਮੌ-ਤ ਹੋ ਗਈ ਸੀ. ਆਪਣੇ ਪੁੱਤਰ ਦੀ ਮੌ-ਤ ਹੋਣ ਦੀ ਸੂਚਨਾ ਮਿਲਦੇ ਹੀ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ। ਪਰਿਵਾਰਕ ਮੈਂਬਰਾਂ ਦਾ ਸਦਮੇ ਵਿਚ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਮੇਜਰ ਆਪਣੇ ਪਿੱਛੇ ਪਤਨੀ ਅਤੇ 7 ਸਾਲ ਉਮਰ ਦੀ ਧੀ ਨੂੰ ਛੱਡ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਛੋਟਾ ਭਰਾ ਵੀ ਸਾਊਦੀ ਅਰਬ ਵਿਚ ਹੈ ਅਤੇ ਆਪਣੇ ਭਰਾ ਵਾਲੀ ਕੰਪਨੀ ਵਿੱਚ ਹੀ ਕੰਮ ਕਰ ਰਿਹਾ ਹੈ। ਉਹ ਕਰੀਬ 5 ਮਹੀਨੇ ਪਹਿਲਾਂ ਵਿਦੇਸ਼ ਚਲਿਆ ਗਿਆ ਸੀ। ਪਰਿਵਾਰਕ ਮੈਂਬਰ ਵਲੋਂ ਸਰਕਾਰ ਨੂੰ ਆਪਣੇ ਪੁੱਤਰ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਉਣ ਦੀ ਅਪੀਲ ਕੀਤੀ ਗਈ ਹੈ।