ਜਿਲ੍ਹਾ ਲੁਧਿਆਣਾ (ਪੰਜਾਬ) ਵਿਚ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਦਰਦ*ਨਾਕ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਰ ਨੇ ਟੱਕਰ ਮਾ-ਰ ਦਿੱਤੀ। ਇਸ ਦੌਰਾਨ ਦੋਵੇਂ ਸੜਕ ਉੱਤੇ ਡਿੱ-ਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਦੋਵੇਂ ਨੌਜਵਾਨ ਸੜਕ ਉੱਤੇ ਤ-ੜ-ਫ-ਦੇ, ਰਹੇ ਪਰ ਕਿਸੇ ਨੇ ਉਨ੍ਹਾਂ ਨੂੰ ਹੱਥ ਤੱਕ ਨਹੀਂ ਲਾਇਆ। ਇਹ ਹਾਦਸਾ ਚੀਮਾ ਚੌਕ ਦੇ ਨੇੜੇ ਫਲਾਈਓਵਰ ਉੱਤੇ ਵਾਪਰਿਆ। ਇਕ ਨੌਜਵਾਨ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ ਅਤੇ ਦੂਜੇ ਨੇ ਹਸਪਤਾਲ ਵਿਚ ਇਲਾਜ ਦੌਰਾਨ ਦ-ਮ ਤੋੜ ਦਿੱਤਾ।
ਜਾਣਕਾਰੀ ਅਨੁਸਾਰ ਮੋਟਰਸਾਇਕਲ ਸਵਾਰ ਨੌਜਵਾਨ ਫਲਾਈਓਵਰ ਤੋਂ ਹੇਠਾਂ ਆ ਰਹੇ ਸਨ ਕਿ ਤੇਜ਼ ਸਪੀਡ ਕਾਰ ਨੇ ਉਨ੍ਹਾਂ ਨੂੰ ਟੱਕਰ ਮਾ-ਰ ਦਿੱਤੀ। ਦੋਸ਼ੀ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਪਰ ਦੋਵੇਂ ਜ਼ਖਮੀ ਨੌਜਵਾਨ ਉਥੇ ਹੀ ਪਏ ਰਹੇ। ਰਾਹਗੀਰਾਂ ਨੇ ਵੀ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ। ਇਸ ਦੌਰਾਨ ਜਦੋਂ ਦੋਵੇਂ ਨੌਜਵਾਨ ਸਾਈਡ ਉੱਤੇ ਡਿੱ-ਗੇ ਤਾਂ ਮੋਟਰਸਾਈਕਲ ਸੜਕ ਦੇ ਕਿਨਾਰੇ ਪਿਆ ਸੀ। ਉਦੋਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਦੁਬਾਰਾ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ।
ਮ੍ਰਿਤਕਾਂ ਵਿਚੋਂ ਇਕ ਦੀ ਪਹਿਚਾਣ ਸੁਖਰਾਮ ਅਤੇ ਦੂਜੇ ਦੀ ਬਨਵਾਰੀ ਕਸ਼ਯਪ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦੋਸਤ ਸਨ। ਬਨਵਾਰੀ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ, ਜਦੋਂ ਕਿ ਸੁਖਰਾਮ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌ-ਤ ਹੋ ਗਈ। ਪੁਲਿਸ ਨੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਦੇਹਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਰਾਮ ਦੀ ਲੱਤ ਉੱਤੇ ਸੱ-ਟ ਲੱਗੀ ਸੀ। ਵੀਰਵਾਰ ਦੇਰ ਰਾਤ ਹੋਣ ਕਾਰਨ ਇਲਾਕੇ ਵਿਚ ਕੋਈ ਵੀ ਕਲੀਨਿਕ ਖੁੱਲ੍ਹਾ ਨਹੀਂ ਸੀ, ਇਸ ਲਈ ਉਹ ਆਪਣੇ ਦੋਸਤ ਬਨਵਾਰੀ ਕਸ਼ਯਪ ਨਾਲ ਹਸਪਤਾਲ ਨੂੰ ਜਾ ਰਿਹਾ ਸੀ। ਜਦੋਂ ਦੋਵੇਂ ਚੀਮਾ ਚੌਕ ਫਲਾਈਓਵਰ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਸਪੀਡ ਬਰੇਜ਼ਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾ-ਰ ਦਿੱਤੀ। ਟੱਕਰ ਤੋਂ ਬਾਅਦ ਕਾਰ ਸਵਾਰ ਉਥੋਂ ਫ਼ਰਾਰ ਹੋ ਗਿਆ। ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਕਾਫੀ ਦੇਰ ਤੱਕ ਸੜਕ ਉੱਤੇ ਦਰਦ ਨਾਲ ਤ-ੜ-ਫ-ਦੇ ਰਹੇ। ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਦੋਵਾਂ ਨੂੰ ਹਸਪਤਾਲ ਪਹੁੰਚਾਇਆ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਚੌਕੀ ਜਨਕਪੁਰੀ ਦੇ ਇੰਚਾਰਜ ਏ. ਐੱਸ. ਆਈ. ਕਪਿਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਸੁਖਰਾਮ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ ਬਨਵਾਰੀ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ਦੇ ਪਿੰਡ ਬਲੰਕਰ ਦਾ ਰਹਿਣ ਵਾਲਾ ਸੀ। ਦੋਵੇਂ ਦੋਸਤ ਇੱਕੋ ਫੈਕਟਰੀ ਵਿੱਚ ਕੰਮ ਕਰਦੇ ਸਨ। ਇੱਕ CCTV ਕੈਮਰੇ ਦੀ ਫੁਟੇਜ ਮਿਲੀ ਹੈ ਜਿਸ ਵਿੱਚ ਕੁਝ ਵੀ ਸਪੱਸ਼ਟ ਨਹੀਂ ਹੋ ਰਿਹਾ ਹੈ। ਆਸ-ਪਾਸ ਲੱਗੇ CCTV ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਲਿਆ ਜਾਵੇਗਾ।