ਖੰਨਾ (ਪੰਜਾਬ) ਵਿਚ ਪੈਂਦੇ ਪਿੰਡ ਗੋਹ ਦੇ 20 ਸਾਲ ਉਮਰ ਦੇ ਨੌਜਵਾਨ ਦੀ ਇਕ ਸੜਕ ਹਾਦਸੇ ਵਿਚ ਮੌ-ਤ ਹੋਣ ਦਾ ਦੁਖ-ਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਜਸਬੀਰ ਸਿੰਘ ਉਰਫ ਜੱਸੀ ਵਾਸੀ ਪਿੰਡ ਗੋਹ, ਥਾਣਾ ਸਦਰ ਖੰਨਾ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਖੰਨਾ ਪਹੁੰਚੇ ਮ੍ਰਿਤਕ ਦੇ ਪਿਤਾ ਜਸਵੀਰ ਸਿੰਘ ਉਰਫ਼ ਜੱਸੀ ਨੇ ਦੱਸਿਆ ਕਿ ਉਸ ਦਾ ਨੌਜਵਾਨ ਲੜਕਾ ਜਸਕਰਨ ਸਿੰਘ ਸ਼ਾਮ 4 ਵਜੇ ਦੇ ਕਰੀਬ ਕਾਰ ਲੈ ਕੇ ਪਿੰਡ ਸਲੌਦੀ ਵਿਖੇ ਕਿਸੇ ਨੂੰ ਛੱਡ ਕੇ ਵਾਪਸ ਪਿੰਡ ਗੋਹ ਨੂੰ ਆ ਰਿਹਾ ਸੀ, ਜਦੋਂ ਉਹ ਸਲੌਦੀ ਪਿੰਡ ਤੋਂ ਸਿੰਘ ਸ਼ਹੀਦਾਂ ਕੋਲ ਪਹੁੰਚਿਆ ਤਾਂ ਅਚਾ-ਨਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾਲ ਟਕਰਾ ਗਈ।
ਇਹ ਹਾਦਸਾ ਏਨਾ ਜੋਰਦਾਰ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਹਾਦਸਾ-ਗ੍ਰਸਤ ਹੋ ਗਿਆ। ਇਸ ਹਾਦਸੇ ਦੌਰਾਨ ਕਾਰ ਨੂੰ ਚਲਾ ਰਹੇ ਜਸਕਰਨ ਸਿੰਘ ਦੇ ਗੰਭੀਰ ਸੱ-ਟਾਂ ਲੱਗ ਗਈਆਂ, ਜਿਸ ਨੂੰ ਐਂਬੂਲੈਂਸ 108 ਦੀ ਮਦਦ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਭਰਤੀ ਕਰਾਇਆ ਗਿਆ। ਇੱਥੋਂ ਦੇ ਐਮਰਜੈਂਸੀ ਵਾਰਡ ਵਿੱਚ ਇਲਾਜ ਕਰ ਰਹੇ ਡਾਕਟਰ ਨੇ ਜਸਕਰਨ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਘ-ਟ-ਨਾ ਦੀ ਸੂਚਨਾ ਮਿਲਣ ਉੱਤੇ ਥਾਣਾ ਸਦਰ ਖੰਨਾ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਜਿਕਰਯੋਗ ਹੈ ਕਿ ਜਸਕਰਨ ਸਿੰਘ ਨੇ ਇਕ ਸਾਲ ਪਹਿਲਾਂ ਹੀ 12ਵੀਂ ਜਮਾਤ ਪਾਸ ਕੀਤੀ ਸੀ, ਜਿਸ ਨੇ ਆਪਣੇ ਮਾਪਿਆਂ ਦਾ ਗੁਜ਼ਾਰਾ ਚਲਾਉਣ ਲਈ ਕਾਰ ਚਲਾਉਣੀ ਸ਼ੁਰੂ ਕਰ ਦਿੱਤੀ ਸੀ। ਇਸ ਹਾਦਸੇ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ਵਿਚ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।