ਜਿਲ੍ਹਾ ਲੁਧਿਆਣਾ (ਪੰਜਾਬ) ਵਿਚ ਨਹਾਉਂਦੇ ਸਮੇਂ 11 ਸਾਲ ਉਮਰ ਦੇ ਜੁਆਕ ਦੀ ਜ਼ੋਨ-ਡੀ ਨਗਰ ਨਿਗਮ ਦਫ਼ਤਰ ਨੇੜੇ ਗਿੱਲ ਨਹਿਰ ਵਿੱਚ ਡੁੱ-ਬ-ਣ ਕਾਰਨ ਮੌ-ਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਿਵੇਂ ਹੀ ਪਤਾ ਲੱਗਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਜੁਆਕ ਦੀ ਦੇਹ ਨੂੰ ਬਰਾ-ਮਦ ਕਰ ਲਿਆ ਹੈ। ਪੁਲਿਸ ਨੇ ਮ੍ਰਿਤਕ ਦੀ ਪਹਿਚਾਣ ਸਾਹਿਲ ਨਾਮ ਦੇ ਰੂਪ ਵਜੋਂ ਕੀਤੀ ਹੈ, ਜੋ ਕਿ ਵਿਸ਼ਾਲ ਨਗਰ ਚੌਕ ਨੇੜੇ ਰਹਿੰਦਾ ਸੀ। ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਜੁਆਕ ਦੇ ਪਿਤਾ ਪਿਆਰੇ ਲਾਲ ਦੇ ਬਿਆਨਾਂ ਉੱਤੇ ਕਾਰਵਾਈ ਕਰਦੇ ਹੋਏ ਦੇਹ ਨੂੰ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਹੈ।
ਇਸ ਮਾਮਲੇ ਦੀ ਕਾਰਵਾਈ ਕਰ ਰਹੇ ਹੈੱਡ ਕਾਂਸਟੇਬਲ ਜਤਿੰਦਰ ਸਿੰਘ ਨੇ ਦੱਸਿਆ ਕਿ ਸਾਹਿਲ ਦੇ ਪਿਤਾ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਸਾਹਿਲ ਉਸ ਦਾ ਇਕ-ਲੌਤਾ ਪੁੱਤਰ ਸੀ ਅਤੇ ਉਸ ਦੀਆਂ 2 ਧੀਆਂ ਹਨ। ਉਹ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਉਸ ਦਾ ਲੜਕਾ ਸਰਕਾਰੀ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜ੍ਹਦਾ ਸੀ। ਸ਼ੁੱਕਰਵਾਰ ਨੂੰ ਜਦੋਂ ਉਹ ਸਕੂਲ ਤੋਂ ਵਾਪਸ ਆਇਆ ਤਾਂ ਆਪਣੇ ਦੋਸਤਾਂ ਨਾਲ ਨਹਿਰ ਵਿਚ ਨਹਾਉਣ ਚਲਿਆ ਗਿਆ। ਹਾਲਾਂਕਿ ਉਸ ਦੀਆਂ ਭੈਣਾਂ ਨੇ ਉਸ ਨੂੰ ਜਾਣ ਤੋਂ ਰੋਕਿਆ ਵੀ, ਫਿਰ ਵੀ ਉਹ ਚਲਿਆ ਗਿਆ।
ਜਦੋਂ ਉਹ ਕਾਫੀ ਦੇਰ ਤੱਕ ਵਾਪਸ ਘਰ ਨਾ ਪਰਤਿਆ ਤਾਂ ਉਹ ਉਸ ਦੀ ਭਾਲ ਕਰਦੇ ਹੋਏ ਨਹਿਰ ਉੱਤੇ ਗਏ। ਜਿੱਥੇ ਉਸ ਦੇ ਦੋਸਤਾਂ ਨੇ ਦੱਸਿਆ ਕਿ ਸਾਹਿਲ ਨਹਾਉਂਦੇ ਸਮੇਂ ਪਾਣੀ ਵਿਚ ਡੁੱ-ਬ ਗਿਆ ਹੈ। ਉਨ੍ਹਾਂ ਨੇ ਉਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੇ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਨੇ ਸ਼ਨੀਵਾਰ ਸਵੇਰੇ ਗੋਤਾਖੋਰਾਂ ਦੀ ਮਦਦ ਨਾਲ ਜੁਆਕ ਦੀ ਦੇਹ ਬਰਾ-ਮਦ ਕੀਤੀ ਹੈ।