ਦਵਾਈ ਲੈਣ ਜਾ ਰਹੇ, ਮੋਟਰਸਾਈਕਲ ਸਵਾਰ ਨੌਜਵਾਨ ਨਾਲ ਹਾਦਸਾ, ਜਖਮੀਂ ਨੂੰ ਜਾਂਚ ਤੋਂ ਬਾਅਦ ਡਾਕਟਰਾਂ ਨੇ ਕੀਤਾ ਮ੍ਰਿ-ਤ-ਕ ਐਲਾਨ

Punjab

ਭਵਾਨੀਗੜ੍ਹ (ਪੰਜਾਬ) ਦੇ ਸਥਾਨਕ ਸ਼ਹਿਰ ਤੋਂ ਪਿੰਡ ਕਾਕੜਾ ਨੂੰ ਜਾਂਦੀ ਸੜਕ ਉੱਤੇ ਇਕ ਮੋਟਰਸਾਈਕਲ ਸਵਾਰ ਨੂੰ ਕਿਸੇ ਅਣ-ਪਛਾਤੇ ਵਾਹਨ ਨੇ ਫੇਟ ਮਾ-ਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ-ਤ ਹੋ ਗਈ ਹੈ। ਮ੍ਰਿ-ਤ-ਕ ਦੀ ਪਹਿਚਾਣ ਅੰਗਰੇਜ ਸਿੰਘ ਉਮਰ 35 ਸਾਲ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਘ-ਟ-ਨਾ ਦਾ ਮ੍ਰਿਤਕ ਅੰਗਰੇਜ਼ ਸਿੰਘ ਦੇ ਭਰਾ ਸੇਵਕ ਸਿੰਘ ਪੁੱਤਰ ਜਗਦੀਸ਼ ਵਾਸੀ ਪਿੰਡ ਪੰਨਾਵਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਛੋਟਾ ਭਰਾ ਅੰਗਰੇਜ਼ ਸਿੰਘ ਉਮਰ 35 ਸਾਲ ਬੀਤੇ ਦਿਨ ਦਵਾਈ ਲੈਣ ਲਈ ਆਪਣੇ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਭਵਾਨੀਗੜ੍ਹ ਜਾ ਰਿਹਾ ਸੀ। ਰਸਤੇ ਵਿਚ ਜਦੋਂ ਉਹ ਭਵਾਨੀਗੜ੍ਹ ਕਾਕੜਾ ਰੋਡ ਉੱਤੇ ਸਥਿਤ ਸ਼-ਰਾ-ਬ ਦੇ ਠੇਕੇ ਨੇੜੇ ਪਹੁੰਚਿਆ ਤਾਂ ਕਿਸੇ ਅਣ-ਪਛਾਤੇ ਵਾਹਨ ਨੇ ਗਲਤ ਸਾਈਡ ਤੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅੰਗਰੇਜ਼ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਐਂਬੂਲੈਂਸ ਰਾਹੀਂ ਸਥਾਨਕ ਸਰਕਾਰੀ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸੇਵਕ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਸਥਾਨਕ ਪੁਲਿਸ ਨੇ ਅਣ-ਪਛਾਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *