ਜਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਨਾਲ ਸਬੰਧਤ ਦੁ-ਖ-ਦ ਸਮਾਚਾਰ ਪ੍ਰਾਪਤ ਹੋਇਆ ਹੈ। ਬੀਤੇ 19 ਅਗਸਤ ਨੂੰ ਅਮਰੀਕਾ ਦੇ ਫਲੋਰੀਡਾ ਸ਼ਹਿਰ ਦੇ ਸਵਿਮਿੰਗ ਪੂਲ ਵਿਚ ਡੁੱ-ਬ-ਣ ਕਾਰਨ ਮ-ਰ-ਨ ਵਾਲੇ ਦੋ ਨੌਜਵਾਨਾਂ ਦੀਆਂ ਦੇਹਾਂ ਅੰਮ੍ਰਿਤਸਰ ਏਅਰਪੋਰਟ ਪਹੁੰਚੀਆਂ ਹਨ। ਇਨ੍ਹਾਂ ਵਿਚੋਂ ਇਕ ਨੌਜਵਾਨ ਗੜ੍ਹਦੀਵਾਲਾ ਦੇ ਵਾਰਡ ਨੰਬਰ 11 ਦਾ ਰਹਿਣ ਵਾਲਾ ਅਮਨਦੀਪ ਸਿੰਘ ਸੀ, ਜਦੋਂ ਕਿ ਦੂਜਾ ਕਪੂਰਥਲਾ ਦੇ ਪਿੰਡ ਮਸੀਤਾਂ ਦਾ ਰਹਿਣ ਵਾਲਾ ਸਾਹਿਲਪ੍ਰੀਤ ਸਿੰਘ ਬਾਜਵਾ ਸੀ। ਬੀਤੀ ਰਾਤ ਅਮਨਦੀਪ ਸਿੰਘ ਉਮਰ 23 ਸਾਲ ਪੁੱਤਰ ਪੁਸ਼ਪਿੰਦਰ ਕੁਮਾਰ ਦੀ ਦੇਹ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚੀ।
ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, AAP ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਬਲਾਕ ਪ੍ਰਧਾਨ ਟਾਂਡਾ ਕੇਸ਼ਵ ਸਿੰਘ ਸੈਣੀ ਅਤੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਅਮਨਦੀਪ ਸਿੰਘ ਦੀ ਦੇਹ ਅੰਮ੍ਰਿਤਸਰ ਹਵਾਈ ਅੱਡੇ ਦੇ ਅਧਿਕਾਰੀਆਂ ਤੋਂ ਪ੍ਰਾਪਤ ਕੀਤੀ। ਉਕਤ ਨੌਜਵਾਨ ਦੀ ਦੇਹ ਜਿਉਂ ਹੀ ਪਿੰਡ ਪੁੱਜੀ ਤਾਂ ਚਾਰੇ ਪਾਸੇ ਸੋਗ ਦੀ ਲਹਿਰ ਛਾ ਗਈ। ਮਾਪਿਆਂ ਦਾ ਸਦਮੇ ਵਿਚ ਬੁਰਾ ਹਾਲ ਸੀ। ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਪੁੱਤਰ ਨੂੰ ਨਮ ਅੱਖਾਂ ਨਾਲ ਸੇਹਰਾ ਬੰਨ੍ਹ ਕੇ ਅੰਤਿਮ ਵਿਦਾਈ ਦਿੱਤੀ ਗਈ।
ਮ੍ਰਿਤਕ ਅਮਨਦੀਪ ਸਿੰਘ ਦੇ ਪਰਿਵਾਰ ਨੇ ਸ਼ਿਵ ਭੂਮੀ ਕੋਈ ਰੋਡ ਗੜ੍ਹਦੀਵਾਲਾ ਵਿਚ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ। ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਦੀ ਦੇਹ ਨੂੰ ਉਸ ਦੇ ਪਿਤਾ ਪੁਸ਼ਪਿੰਦਰ ਕੁਮਾਰ ਨੇ ਮੁੱਖ ਅਗਨੀ ਭੇਟ ਕੀਤੀ। ਇਸ ਮੌਕੇ ਮ੍ਰਿਤਕ ਨੂੰ ਅੰਮ੍ਰਿਤਸਰ ਤੋਂ ਲਿਆਉਣ ਤੋਂ ਲੈ ਕੇ ਅੰਤਿਮ ਸਸਕਾਰ ਤੱਕ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਪਰਿਵਾਰ ਦੇ ਨਾਲ ਹਾਜ਼ਰ ਰਹੇ। ਇਸ ਮੌਕੇ ਉੜਮੁੜ ਟਾਂਡਾ ਵਿਧਾਨ ਸਭਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਦੇ ਮੁਖੀ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਆਦਿ ਹਾਜ਼ਰ ਸਨ।
ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਨੌਜਵਾਨ ਦੀ ਮੌ-ਤ ਉੱਤੇ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਮ੍ਰਿਤਕ ਦੇ ਪਰਿਵਾਰ ਦੇ ਨਾਲ ਹੈ ਅਤੇ ਸਰਕਾਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਪੰਜ ਸਾਲ ਪਹਿਲਾਂ ਫਲੋਰੀਡਾ (ਅਮਰੀਕਾ) ਚਲਿਆ ਗਿਆ ਸੀ। ਉਥੇ ਉਸ ਦਾ ਗ੍ਰੀਨ ਕਾਰਡ ਵੀ ਬਣ ਗਿਆ ਸੀ ਅਤੇ ਉਹ ਤਿੰਨ ਮਹੀਨਿਆਂ ਤੋਂ ਘਰ ਪਰਤਣ ਦੀ ਤਿਆਰੀ ਕਰ ਰਿਹਾ ਸੀ। ਪਰ, ਕੁਦਰਤ ਨੂੰ ਕੁਝ ਹੋਰ ਹੀ ਮਨਜੂਰ ਸੀ ਇੱਕ ਮੰਦਭਾਗੀ ਘਟਨਾ ਵਿੱਚ ਅਮਨਦੀਪ ਸਿੰਘ ਦੀ ਮੌ-ਤ ਹੋ ਗਈ।