ਜਿਲ੍ਹਾ ਅੰਮ੍ਰਿਤਸਰ (ਪੰਜਾਬ) ਦੇ ਤਰਨਤਾਰਨ ਨਾਲ ਸਬੰਧਿਤ ਦੁ-ਖ-ਦ ਸਮਾਚਾਰ ਪ੍ਰਾਪਤ ਹੋਇਆ ਹੈ। ਜੰਮੂ ਵਿਚ ਤਰਨਤਾਰਨ ਦਾ ਫੌਜੀ ਜਵਾਨ ਸ਼ਹੀਦ ਹੋ ਗਿਆ ਹੈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਫੌਜੀ ਜਵਾਨ ਕੁਲਦੀਪ ਸਿੰਘ ਵਾਸੀ ਪਿੰਡ ਬੁਰਜ ਦੀ ਜੰਮੂ ਦੇ ਸੰਜੂਵਾਂ ਮਿਲਟਰੀ ਸਟੇਸ਼ਨ ਦੇ ਬਾਹਰ ਦਹਿ-ਸ਼ਤੀ, ਹ-ਮ-ਲੇ ਦੌਰਾਨ ਗੋ*ਲੀ ਲੱਗਣ ਕਾਰਨ ਮੌ-ਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਹਨ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।
ਸ਼ਹੀਦ ਜਵਾਨ ਕੁਲਦੀਪ ਸਿੰਘ ਆਪਣੇ ਪਿੱਛੇ ਬਜੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਜੁਆਕਾਂ ਨੂੰ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹੀਦ ਕੁਲਦੀਪ ਸਿੰਘ ਆਪਣੀ ਪਤਨੀ ਅਤੇ ਦੋ ਜੁਆਕਾਂ ਨਾਲ ਜੰਮੂ ਵਿਚ ਰਹਿ ਕੇ ਡਿਊਟੀ ਨਿਭਾ ਰਿਹਾ ਸੀ। ਸ਼ਹੀਦ ਕੁਲਦੀਪ ਸਿੰਘ ਦੇ ਦੋ ਭਰਾ ਵੀ ਫੌਜ ਵਿਚ ਨੌਕਰੀ ਕਰ ਰਹੇ ਹਨ। ਸ਼ਹੀਦ ਜਵਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਨੂੰ ਕੁਲਦੀਪ ਸਿੰਘ ਦੀ ਸ਼ਹਾਦਤ ਬਾਰੇ ਪਤਾ ਲੱਗਿਆ ਸੀ।
ਸ਼ਹੀਦ ਜਵਾਨ ਕੁਲਦੀਪ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਨੂੰ ਉਨ੍ਹਾਂ ਦੇ ਪਿੰਡ ਬੁਰਜ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਕੁਲਦੀਪ ਸਿੰਘ ਜੰਮੂ ਵਿੱਚ ਆਰਮੀ ਕੈਂਟ ਸੁਜਵਾਨ 29ਵੀਂ ਪੋਸਟ ਉੱਤੇ ਫਾ-ਇ-ਰ ਦੇ ਦੌਰਾਨ ਸਿਰ ਵਿੱਚ ਗੋ*ਲੀ ਲੱਗਣ ਨਾਲ ਸ਼ਹੀਦ ਹੋ ਗਿਆ। ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਵਲੋਂ ਸ਼ਹੀਦ ਦੀ ਪਤਨੀ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ।