ਪੰਜਾਬ ਸੂਬੇ ਦੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਦੁ-ਖ-ਦ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ 35 ਸਾਲ ਉਮਰ ਦੇ ਇਕ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਜੈਪਾਲ ਸਿੰਘ ਢਿੱਲੋਂ ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋਂ ਦੇ ਰੂਪ ਵਜੋਂ ਹੋਈ ਹੈ। ਆਪਣੇ ਪੁੱਤਰ ਦੇ ਅਚਾ-ਨਕ ਵਿਛੋੜੇ ਤੋਂ ਬਾਅਦ ਪਰਿਵਾਰ ਵਾਲੇ ਸਦਮੇ ਵਿਚ ਹਨ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੈਪਾਲ ਸਿੰਘ ਢਿੱਲੋਂ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਦਾ ਰਹਿਣ ਵਾਲਾ ਸੀ। ਉਹ ਅੱਜਕੱਲ੍ਹ ਅਮਰੀਕਾ ਦੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ। ਉਸ ਦੀ ਦਿਲ ਦਾ ਦੌ-ਰਾ ਪੈਣ ਕਾਰਨ ਅਚਾ-ਨਕ ਮੌ-ਤ ਹੋ ਗਈ ਹੈ। ਨੌਜਵਾਨ ਦੀ ਦਿਲ ਦਾ ਦੌ-ਰਾ ਪੈਣ ਨਾਲ ਹੋਈ ਮੌ-ਤ ਦੀ ਸੂਚਨਾ ਜਿਵੇਂ ਹੀ ਉਸ ਦੇ ਘਰ ਅਤੇ ਇਲਾਕੇ ਵਿਚ ਪਹੁੰਚੀ ਚਾਰੇ ਪਾਸੇ ਸੋਗ ਦੀ ਲਹਿਰ ਛਾ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਅਜੈਪਾਲ ਸਿੰਘ ਢਿੱਲੋਂ ਕੁਝ ਸਾਲ ਪਹਿਲਾਂ ਹੀ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਪੱਕੇ ਤੌਰ ਉੱਤੇ ਅਮਰੀਕਾ ਦੇ ਕੈਲੀਫੋਰਨੀਆ ਵਿਚ ਚਲਿਆ ਗਿਆ ਸੀ। ਮ੍ਰਿ-ਤ-ਕ ਅਜੈਪਾਲ ਸਿੰਘ ਢਿੱਲੋਂ ਦਾ ਅਜੇ ਵਿਆਹ ਨਹੀਂ ਹੋਇਆ ਸੀ। ਨੌਜਵਾਨ ਦਾ ਪੂਰਾ ਪਰਿਵਾਰ ਅਮਰੀਕਾ ਦੇ ਵਿਚ ਰਹਿ ਰਿਹਾ ਹੈ।