ਅੱਠ ਮਹੀਨੇ ਪਹਿਲਾਂ, ਪੜ੍ਹਾਈ ਲਈ ਕੈਨੇਡਾ ਗਈ ਲੜਕੀ ਨਾਲ ਵਰਤਿਆ ਭਾਣਾ, ਤਿਆਗੇ ਪ੍ਰਾ-ਣ, ਪਰਿਵਾਰ ਨੇ ਕੀਤੀ ਮਦਦ ਦੀ ਅਪੀਲ

Punjab

ਜਿਲ੍ਹਾ ਬਰਨਾਲਾ (ਪੰਜਾਬ) ਭਦੌੜ ਤੋਂ ਕਰੀਬ 8 ਮਹੀਨੇ ਪਹਿਲਾਂ ਸਟੱਡੀ ਵੀਜ਼ੇ ਉੱਤੇ ਕੈਨੇਡਾ ਗਈ ਲੜਕੀ ਗੁਰਮੀਤ ਕੌਰ ਦੀ ਕੈਨੇਡਾ ਵਿਚ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਗੁਰਮੀਤ ਕੌਰ ਉਮਰ 22 ਸਾਲ ਦੀ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਮੌ-ਤ ਹੋ ਗਈ ਹੈ। ਗੁਰਮੀਤ ਕੌਰ ਦੀ ਮੌ-ਤ ਦਾ ਕਾਰਨ ਦਿਲ ਦਾ ਦੌ-ਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਗੁਰਮੀਤ ਕੌਰ ਵਿਆਹੀ ਹੋਈ ਸੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿ-ਤ-ਕ ਗੁਰਮੀਤ ਕੌਰ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਗੁਰਮੀਤ ਕੌਰ ਦਾ ਵਿਆਹ ਢਾਈ ਸਾਲ ਪਹਿਲਾਂ ਲਖਵੀਰ ਸਿੰਘ ਨਾਲ ਹੋਇਆ ਸੀ। ਇਸ ਤੋਂ ਬਾਅਦ ਉਹ 29 ਦਸੰਬਰ 2023 ਨੂੰ ਪੜ੍ਹਾਈ ਕਰਨ ਲਈ ਸਰੀ (ਕੈਨੇਡਾ) ਚਲੀ ਗਈ। ਉਨ੍ਹਾਂ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਉਥੇ ਕੰਮ ਨਾ ਮਿਲਣ ਕਾਰਨ ਉਹ ਕਾਫ਼ੀ ਤਣਾਅ ਵਿੱਚ ਰਹਿੰਦੀ ਸੀ। 1 ਸਤੰਬਰ ਨੂੰ ਉਨ੍ਹਾਂ ਨੂੰ ਗੁਰਮੀਤ ਕੌਰ ਦੇ ਨਾਲ ਰਹਿੰਦੀਆਂ ਲੜਕੀਆਂ ਦਾ ਫੋਨ ਆਇਆ। ਉਨ੍ਹਾਂ ਨੇ ਦੱਸਿਆ ਕਿ ਗੁਰਮੀਤ ਕੌਰ ਦੀ ਦਿਲ ਦਾ ਦੌ-ਰਾ ਪੈਣ ਨਾਲ ਮੌ-ਤ ਹੋ ਗਈ ਹੈ।

ਇਸ ਮੌਕੇ ਮ੍ਰਿ-ਤ-ਕ ਗੁਰਮੀਤ ਕੌਰ ਦੇ ਪਰਿਵਾਰ ਵਾਲਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਗੁਰਮੀਤ ਕੌਰ ਦੀ ਮ੍ਰਿਤਕ ਦੇਹ ਨੂੰ ਭਾਰਤ (ਪੰਜਾਬ) ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਵਾਲੇ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ। ਨੌਜਵਾਨ ਧੀ ਦੇ ਅਚਾ-ਨਕ ਸਦੀਵੀਂ ਵਿਛੋੜੇ ਕਾਰਨ ਪਰਿਵਾਰ ਸਦਮੇ ਵਿਚ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *