ਫਗਵਾੜਾ (ਪੰਜਾਬ) ਦੇ ਪ੍ਰੀਤ ਨਗਰ ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ। ਜਦੋਂ ਇਸ ਸ਼ਹਿਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਜਿਸ ਦੀ ਪਹਿਚਾਣ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਤਾ-ਪਿਤਾ ਦਾ ਇਕ-ਲੌਤਾ ਪੁੱਤਰ ਸੀ। ਮ੍ਰਿ-ਤ-ਕ ਰਜਤ ਕੁਮਾਰ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿ-ਤ-ਕ ਨੌਜਵਾਨ ਰਜਤ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਤ ਕੁਮਾਰ ਦੀ ਕੈਨੇਡਾ ਵਿੱਚ ਉਸ ਸਮੇਂ ਮੌ-ਤ ਹੋ ਗਈ। ਜਦੋਂ ਉਨ੍ਹਾਂ ਦਾ ਪੁੱਤਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਆਪਣੇ ਕੰਮ ਉੱਤੇ ਤੇ ਜਾ ਰਿਹਾ ਸੀ ਤਾਂ ਉਸ ਦੀ ਕਾਰ ਨੂੰ ਇਕ ਤੇਜ਼ ਸਪੀਡ ਟਰੱਕ ਨੇ ਟੱਕਰ ਮਾ*ਰ ਦਿੱਤੀ। ਇਸ ਹਾਦਸੇ ਤੋਂ ਬਾਅਦ ਉਸ ਦੀ ਮੌ-ਤ ਹੋ ਗਈ। ਆਪਣੇ ਇਕ-ਲੌਤੇ ਪੁੱਤਰ ਦੀ ਮੌ-ਤ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿਚ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਸ ਦੌਰਾਨ ਇਲਾਕੇ ਦੀ ਸਾਬਕਾ ਕੌਂਸਲਰ ਬੀਬੀ ਸਰਬਜੀਤ ਕੌਰ ਨੇ ਦੱਸਿਆ ਕਿ ਰਜਤ ਕੁਮਾਰ 2019 ਦੇ ਵਿੱਚ ਆਪਣੇ ਚੰਗੇ ਭਵਿੱਖ ਦੀ ਭਾਲ ਵਿਚ ਕੈਨੇਡਾ ਗਿਆ ਸੀ। ਪਰ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਅਜਿਹਾ ਦਿਨ ਵੀ ਆਵੇਗਾ ਜਦੋਂ ਪਰਿਵਾਰ ਨੂੰ ਕੈਨੇਡਾ ਵਿਚ ਇਸ ਤਰ੍ਹਾਂ ਉਸ ਦੀ ਮੌ-ਤ ਦੀ ਸੂਚਨਾ ਮਿਲੇਗੀ। ਇਸ ਖ਼ਬਰ ਦੇ ਲਿਖੇ ਜਾਣ ਤੱਕ ਰਜਤ ਕੁਮਾਰ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਹੋਈ ਮੌ-ਤ ਕਾਰਨ ਫਗਵਾੜਾ ਅਤੇ ਪ੍ਰੀਤ ਨਗਰ ਸਮੇਤ ਆਸ-ਪਾਸ ਦੇ ਇਲਾਕੇ ਦੇ ਲੋਕ ਬੇਹੱਦ ਦੁ-ਖੀ ਅਤੇ ਸੋਗ ਵਿਚ ਸਨ।