ਤਰਨਤਾਰਨ (ਪੰਜਾਬ) ਵਿਚ ਇਕ ਵੱ*ਡਾ ਹਾਦਸਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਹਵਾਈ ਫਾ-ਇ-ਰ ਕਰਨ ਉੱਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਈ ਗਈ ਹੈ, ਤਾਂ ਜੋ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ। ਪ੍ਰੰਤੂ ਅਜਿਹੀ ਸਥਿਤੀ ਵਿਚ ਵੀ ਕਈ ਲੋਕ ਅਜਿਹਾ ਹਰਕਤ ਕਰਨ ਤੋਂ ਪਿੱਛੇ ਨਹੀਂ ਹਟਦੇ, ਜਿਸ ਦਾ ਨਤੀਜਾ ਉਨ੍ਹਾਂ ਨੂੰ ਮਹਿੰਗੇ ਭਾਅ ਭੁਗਤਣਾ ਪੈਂਦਾ ਹੈ। ਹੁਣ ਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਦੇ ਪਿੰਡ ਖਾਲੜਾ ਦੇ ਰਹਿਣ ਵਾਲੇ ਗੁਰਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਆਪਣੇ ਭਰਾ ਗੁਰਲਾਲ ਸਿੰਘ ਦੇ ਅਮਰੀਕਾ ਜਾਣ ਦੀ ਖੁਸ਼ੀ ਦਾ ਜਸ਼ਨ ਮਨਾਉਣ ਲਈ ਆਪਣੇ ਘਰ ਵਿਚ ਕੁਝ ਦੋਸਤਾਂ ਨਾਲ ਮਿਲ ਕੇ ਪਾਰਟੀ ਰੱਖੀ ਸੀ। ਇਸ ਪਾਰਟੀ ਦੌਰਾਨ ਗੁਰਦੇਵ ਸਿੰਘ ਸਿੰਘ ਆਪਣੇ ਦੋਸਤਾਂ ਨਾਲ ਪਾਰਟੀ ਵਿੱਚ ਪਟਾਕੇ ਚਲਾ ਕੇ ਖੁਸ਼ੀ ਦਾ ਜਸ਼ਨ ਮਨਾ ਰਿਹਾ ਸੀ। ਇਸ ਦੌਰਾਨ ਪਾਰਟੀ ਵਿਚ ਆਏ ਗੁਰਦੇਵ ਸਿੰਘ ਦੇ ਕੁਝ ਦੋਸਤਾਂ ਨੇ ਫਾ-ਇ-ਰ ਕਰਨੇ ਸ਼ੁਰੂ ਕਰ ਦਿੱਤੇ।
ਇਸ ਦੌਰਾਨ ਇਕ ਗੋ*ਲੀ ਨਿਸ਼ਾਨ ਸਿੰਘ ਪੁੱਤਰ ਰੂਪ ਸਿੰਘ ਵਾਸੀ ਨਗਰ ਖੇਮਕਰਨ ਨੂੰ ਲੱਗ ਗਈ। ਫਾ-ਇ-ਰ ਲੱਗਦੇ ਸਾਰ ਹੀ ਨਿਸ਼ਾਨ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨਿਸ਼ਾਨ ਸਿੰਘ ਗੁਰਦੇਵ ਸਿੰਘ ਦਾ ਰਿਸ਼ਤੇਦਾਰ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਖਾਲੜਾ ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।