ਜਿਲ੍ਹਾ ਪਟਿਆਲਾ (ਪੰਜਾਬ) ਦੇ ਅਬਲੋਵਾਲ ਏਰੀਏ ਵਿਚ ਕੁਝ ਨੌਜਵਾਨਾਂ ਨੇ ਕਿਸੇ ਪੁਰਾਣੀ ਰੰ-ਜਿ-ਸ਼ ਦੇ ਕਾਰਨ ਭ-ਰੇ ਬਾਜ਼ਾਰ ਵਿੱਚ ਇੱਕ ਨੌਜਵਾਨ ਦਾ ਪਿੱਛਾ ਕਰਕੇ ਉਸ ਨੂੰ ਘੇਰ ਲਿਆ ਅਤੇ ਬੇ-ਰ-ਹਿ-ਮੀ ਨਾਲ ਉਸ ਦਾ ਕ-ਤ-ਲ ਕਰ ਦਿੱਤਾ । ਇਹ ਘ-ਟ-ਨਾ ਸ਼ੁੱਕਰਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਾਬੂ ਕਲੌਨੀ ਦੇ ਰਹਿਣ ਵਾਲੇ ਕਰਨ ਉਮਰ 22 ਸਾਲ, ਓਮ ਪ੍ਰਕਾਸ਼ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੇ ਹਾਲ ਹੀ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਅੱਜਕੱਲ੍ਹ ਉਹੂਰੁਜ਼ਗਾਰ ਦੀ ਭਾਲ ਵਿੱਚ ਸੀ। ਇਹ ਸਾਰੀ ਘਟਨਾ CCTV ਕੈਮਰੇ ਦੀ ਫੁਟੇਜ ਵਿੱਚ ਕੈਦ ਹੋ ਗਈ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਕਰਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਪਣੇ ਇਕ ਸਾਥੀ ਨਾਲ ਬਜਾਰ ਵਿਚੋਂ ਲੰਘ ਰਿਹਾ ਸੀ, ਤਾਂ ਉਦੋਂ ਦੋਸ਼ੀਆਂ ਵਿਚੋਂ ਇਕ ਨੇ ਕਰਨ ਨੂੰ ਚੱਲਦੇ ਮੋਟਰਸਾਈਕਲ ਤੋਂ ਹੇਠਾਂ ਸੁੱ-ਟ ਦਿੱਤਾ ਅਤੇ ਉਸ ਉੱਤੇ ਵਾਰ ਕਰ ਦਿੱਤਾ। ਇਨ੍ਹਾਂ ਵਿੱਚੋਂ ਇੱਕ ਲੜਕੇ ਨੇ ਉਸ ਦੇ ਦਿਲ ਉੱਤੇ ਚਾ-ਕੂ ਨਾਲ ਵਾਰ ਕਰ ਦਿੱਤਾ। ਬ-ਲੱ-ਡ ਨਾਲ ਭਿੱਜੇ ਹਾਲ ਵਿਚ ਕਰਨ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਦਾ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅਤੇ ਥਾਣਾ ਬਖਸੀਵਾਲਾ ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ, ਪਰ ਉਦੋਂ ਤੱਕ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਪੁਲਿਸ ਨੇ ਘ-ਟ-ਨਾ ਵਾਲੀ ਥਾਂ ਲੱਗੇ CCTV ਕੈਮਰੇ ਦੀ ਫੁਟੇਜ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦਾ ਕੁਝ ਸਮਾਂ ਪਹਿਲਾਂ ਉਕਤ ਨੌਜਵਾਨਾਂ ਨਾਲ ਝ-ਗ-ੜਾ ਹੋ ਗਿਆ ਸੀ। ਜਿਸ ਕਾਰਨ ਸ਼ੁੱਕਰਵਾਰ ਨੂੰ ਉਸ ਉੱਤੇ ਵਾਰ ਕੀਤਾ ਗਿਆ ਹੈ।