ਜਿਲ੍ਹਾ ਲੁਧਿਆਣਾ (ਪੰਜਾਬ) ਤੋਂ ਇੱਕ ਦਿਲ ਨੂੰ ਝੰਜੋ-ੜਨ ਵਾਲੀ ਘ-ਟ-ਨਾ ਸਾਹਮਣੇ ਆਈ ਹੈ। ਇਥੇ ਇੱਕ ਨੌਜਵਾਨ ਦਾ ਘਰ ਵਿੱਚ ਵੜ ਕੇ ਬੇ-ਕਿਰਕੀ ਨਾਲ ਕ-ਤ-ਲ ਕਰ ਦਿੱਤਾ ਗਿਆ। ਪਿੰਡ ਸੁਨੇਤ ਵਿਚ ਕੁਝ ਨੌਜਵਾਨਾਂ ਨੇ ਇਕ ਪਰਿਵਾਰ ਉੱਤੇ ਤੇਜ਼*ਧਾਰ ਚੀਜ਼ਾਂ ਨਾਲ ਵਾਰ ਕਰਕੇ ਇਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ। ਜਦੋਂ ਕਿ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਵਿੰਦਰ ਸਿੰਘ ਅਤੇ ਜਖਮੀਆਂ ਦੀ ਪਹਿਚਾਣ ਕਾਲਾ ਸਿੰਘ, ਵੀਰਪਾਲ ਸਿੰਘ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਵਲੋਂ ਕਾਲਾ ਸਿੰਘ ਦੀ ਸ਼ਿਕਾਇਤ ਉੱਤੇ ਦੋਸ਼ੀ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਅਤੇ ਜੱਗਾ ਖ਼ਿਲਾਫ਼ ਕ-ਤ-ਲ ਅਤੇ ਹੋਰ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਲਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕੁਲਦੀਪ ਸਿੰਘ ਘਰ ਤੋਂ ਕੁਝ ਦੂਰੀ ਉੱਤੇ ਕਿਸੇ ਦੋਸਤ ਨਾਲ ਗੱਲਾਂ ਕਰ ਰਿਹਾ ਸੀ। ਇਸ ਦੌਰਾਨ ਦੋਸ਼ੀ ਆਏ ਅਤੇ ਰੰ-ਜਿ-ਸ਼ ਕਾਰਨ ਉਸ ਦੇ ਲੜਕੇ ਉੱਤੇ ਹ-ਮ-ਲਾ ਕਰ ਦਿੱਤਾ। ਸੂਚਨਾ ਮਿਲਦੇ ਹੀ ਉਹ ਮੌਕੇ ਉੱਤੇ ਪਹੁੰਚ ਗਿਆ ਅਤੇ ਝ-ਗ-ੜਾ ਖਤਮ ਕਰਵਾਇਆ ਅਤੇ ਆਪਣੇ ਲੜਕੇ ਨੂੰ ਘਰ ਲੈ ਗਏ। ਇਸੇ ਦੌਰਾਨ ਦੋਸ਼ੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਘਰ ਵੀ ਪਹੁੰਚ ਗਏ।
ਉਕਤ ਦੋਸ਼ੀਆਂ ਨੇ ਘਰ ਵਿਚ ਵੜ ਕੇ ਉਨ੍ਹਾਂ ਉੱਤੇ ਵਾਰ ਕਰ ਦਿੱਤਾ। ਦੋਸ਼ੀਆਂ ਨੇ ਉਸ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਤੇਜ਼*ਧਾਰ ਚੀਜ਼ਾਂ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਖਮੀਂ ਹੋਏ ਪੁੱਤਰ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਭਾ ਨਗਰ ਦੇ ਐੱਸ. ਐੱਚ. ਓ. ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿਚ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਜੱਗਾ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਿਹਾ ਹੈ।