ਜਿਲ੍ਹਾ ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ ਤੋਂ ਸਮਾਚਾਰ ਪ੍ਰਾਪਤ ਹੋਇਆ ਹੈ ਕਿ ਇਥੇ ਇਕ ਪਤਨੀ ਨੇ ਆਪਣੇ ਪ੍ਰੇ-ਮੀ ਨਾਲ ਮਿਲ ਕੇ ਆਪਣੇ ਪਤੀ ਦਾ ਕ-ਤ-ਲ ਕਰ ਦਿੱਤਾ। ਫਿਰ ਅੰਤਿਮ ਸਸਕਾਰ ਕਰਨ ਤੋਂ ਬਾਅਦ ਉਸ ਨੇ ਸਭ ਦੇ ਸਾਹਮਣੇ ਕਬੂਲ ਕੀਤਾ ਕਿ ਉਹ ਆਪਣੇ ਪ੍ਰੇ-ਮੀ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਤਨੀ ਅਤੇ ਉਸ ਦੇ ਪ੍ਰੇ-ਮੀ ਖਿਲਾਫ ਕ-ਤ-ਲ ਦੇ ਦੋਸ਼ ਵਿਚ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬ ਡਿਵੀਜ਼ਨ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਵਿੱਚ 3 ਦਿਨ ਪਹਿਲਾਂ ਇੱਕ ਖੇਤ ਵਿੱਚੋਂ ਇੱਕ ਵਿਅਕਤੀ ਦੀ ਦੇਹ ਮਿਲੀ ਸੀ। ਮ੍ਰਿਤਕ ਦੀ ਪਹਿਚਾਣ ਗੁਰਦੀਪ ਸਿੰਘ ਦੇ ਰੂਪ ਵਜੋਂ ਹੋਈ ਸੀ।
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਸਮਝਿਆ ਕਿ ਉਸ ਦੀ ਮੌਤ ਨ-ਸ਼ੇ ਕਾਰਨ ਹੋਈ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਸੀ। ਪਰ ਇਸ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀ ਇਕੱਠੇ ਹੋ ਕੇ ਥਾਣਾ ਸਦਰ ਪਹੁੰਚੇ ਅਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇ-ਮੀ ਉੱਤੇ ਕ-ਤ-ਲ ਦਾ ਦੋਸ਼ ਲਗਾਇਆ ਅਤੇ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਦੇਹ 4 ਸਤੰਬਰ ਦੀ ਸ਼ਾਮ ਨੂੰ ਖੇਤ ਵਿੱਚੋਂ ਮਿਲੀ ਸੀ। ਇਸ ਤੋਂ ਬਾਅਦ ਸ਼ੱ-ਕ ਜਤਾਇਆ ਗਿਆ ਕਿ ਉਸ ਦੀ ਮੌ-ਤ, ਨ-ਸ਼ੇ ਕਾਰਨ ਹੋਈ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ, ਪਰ ਜਦੋਂ ਪਿੰਡ ਵਾਸੀਆਂ ਨੂੰ ਸ਼ੱ-ਕ ਹੋਇਆ ਤਾਂ ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਨੂੰ ਅਣ-ਪਛਾਤੇ ਕਾ-ਤ-ਲ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ। ਪਰ ਮ੍ਰਿ-ਤ-ਕ ਦੀ ਪਤਨੀ ਨੇ ਸਾਫ ਇਨਕਾਰ ਕਰ ਦਿੱਤਾ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇ-ਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਥਿਤ ਤੌਰ ਉੱਤੇ ਕ-ਤ-ਲ ਕੀਤਾ ਹੈ। ਪਤਨੀ ਨੇ ਕਿਹਾ ਕਿ ਉਸ ਨੇ ਹੀ ਮਿਲ ਕੇ ਆਪਣੇ ਪਤੀ ਦਾ ਕ-ਤ-ਲ ਕਰਵਾਇਆ ਹੈ ਅਤੇ ਹੁਣ ਉਹ ਆਪਣੇ ਪ੍ਰੇ-ਮੀ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ। ਇਸ ਤੋਂ ਬਾਅਦ ਵੱਡੀ ਗਿਣਤੀ ਵਿਚ ਪਿੰਡ ਵਾਸੀ ਫਾਜ਼ਿਲਕਾ ਦੇ ਸਦਰ ਥਾਣੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਇਸ ਮਾਮਲੇ ਵਿਚ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਤਿੰਨ ਜੁਆਕ ਹਨ।