ਜਿਲ੍ਹਾ ਬਠਿੰਡਾ (ਪੰਜਾਬ) ਦੇ ਪਿੰਡ ਜੀਵਨ ਸਿੰਘ ਵਾਲਾ ਤੋਂ ਸੋਮਵਾਰ ਦੇਰ ਰਾਤ ਨੂੰ ਪਿਓ ਅਤੇ ਪੁੱਤਰ ਦੇ ਕ-ਤ-ਲ ਹੋਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਕ-ਤ-ਲ ਦਾ ਕਾਰਨ ਇਕ ਪਾਲਤੂ ਕੁੱਤੇ ਨੂੰ ਲੈ ਕੇ ਹੋਇਆ ਝ-ਗ-ੜਾ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵਲੋਂ ਦੇਹਾਂ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿ-ਤ-ਕਾਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿਚ ਹੈ। ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਅਨੁਸਾਰ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਏਕਮ ਸਿੰਘ ਦਾ ਪਾਲਤੂ ਕੁੱਤਾ ਖੁੱਲ੍ਹ ਕੇ ਮੰਦਰ ਸਿੰਘ ਦੇ ਘਰ ਚਲਾ ਗਿਆ ਸੀ। ਜਦੋਂ ਏਕਮ ਸਿੰਘ ਆਪਣੇ ਕੁੱਤੇ ਨੂੰ ਲੈਣ ਲਈ ਮੰਦਰ ਵਿਚ ਦੇ ਘਰ ਗਿਆ ਤਾਂ ਮੰਦਰ ਸਿੰਘ ਨੇ ਕੁੱਤਾ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਗੱਲ ਤੋਂ ਗੁੱਸੇ ਵਿਚ ਆਏ ਏਕਮ ਸਿੰਘ ਨੇ ਆਪਣੇ 10 ਅਣ-ਪਛਾਤੇ ਸਾਥੀਆਂ ਨਾਲ ਮਿਲ ਕੇ ਤੇਜ*ਧਾਰ ਚੀਜ਼ਾਂ ਨਾਲ ਪਿਓ-ਪੁੱਤ ਉੱਤੇ ਵਾਰ ਕਰਕੇ ਉਨ੍ਹਾਂ ਦਾ ਕ-ਤ-ਲ ਕਰ ਦਿੱਤਾ।
ਇਸ ਮਾਮਲੇ ਦੀ ਦੀ ਸੂਚਨਾ ਮਿਲਦਿਆਂ ਹੀ ਥਾਣਾ ਤਲਵੰਡੀ ਸਾਹਿਬ ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ ਪਿਓ ਅਤੇ ਪੁੱਤਰ ਦੀਆਂ ਦੇਹਾਂ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਝ-ਗ-ੜੇ ਦੌਰਾਨ ਮੰਦਰ ਸਿੰਘ ਦੀ ਪਤਨੀ ਵੀ ਜ਼ਖ਼ਮੀ ਹੋ ਗਈ ਹੈ।