ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਏ ਪੁੱਤਰ ਦੀ ਪਿੰਡ ਆਈ ਦੇਹ, ਨਮ ਅੱਖਾਂ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦਿੱਤੀ ਅੰਤਿਮ ਵਿਦਾਈ

Punjab

ਪੰਜਾਬ ਦੇ ਬਲਾਚੌਰ ਵਿਚ ਪੈਂਦੇ ਪਿੰਡ ਸਾਹਦੜਾ ਵਿਚ ਉਸ ਸਮੇਂ ਸੋਗ ਦਾ ਮਹੌਲ ਬਣ ਗਿਆ ਜਦੋਂ ਪਿੰਡ ਦੇ ਨੌਜਵਾਨ ਸੁਖਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਦੀ ਦੇਹ ਇੰਗਲੈਂਡ ਤੋਂ ਪਿੰਡ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਸਿੰਘ 16 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ। ਜਿਸ ਦੀ ਬਰੇਨ ਹੈਮਰੇਜ ਕਾਰਨ 12 ਅਗਸਤ 2024 ਨੂੰ ਮੌ-ਤ ਹੋ ਗਈ ਸੀ। ਮ੍ਰਿਤਕ ਨੌਜਵਾਨ ਅਜੇ ਅਣ-ਵਿਆਹਿਆ ਸੀ। ਨੌਜਵਾਨ ਦੀ ਮੌ-ਤ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ। ਰੋਂਦੇ ਹੋਏ ਮਾਤਾ-ਪਿਤਾ ਨੇ ਆਪਣੇ ਪੁੱਤਰ ਦੇ ਸਿਰ ਉੱਤੇ ਸੇਹਰਾ ਸਜਾ ਕੇ ਅੰਤਿਮ ਵਿਦਾਈ ਦਿੱਤੀ।

ਮ੍ਰਿ-ਤ-ਕ ਨੌਜਵਾਨ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੀ ਮੌਜੂਦਗੀ ਵਿਚ ਪਿੰਡ ਸਾਹਦੜਾ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਮ੍ਰਿਤਕ ਦੀ ਚਿਖਾ ਨੂੰ ਮੁੱਖ ਅਗਨੀ ਉਸ ਦੇ ਛੋਟੇ ਭਰਾ ਸੁਖਦੇਵ ਸਿੰਘ ਵਲੋਂ ਭੇਟ ਕੀਤੀ ਗਈ। ਇਸ ਦੁਖ-ਦਾਈ ਘੜੀ ਮੌਕੇ ਅਵਤਾਰ ਸਿੰਘ ਸਾਹਦੜਾ, ਟਹਿਲ ਸਿੰਘ, ਸਰਪੰਚ ਮਨਜਿੰਦਰ ਸਿੰਘ, ਮਲਕੀਤ ਸਿੰਘ ਜਗਤਪੁਰ, ਗੁਰਤੇਲ ਸਿੰਘ ਕਾਂਗੜਾ, ਹਰਪਿੰਦਰ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *