ਜਿਲ੍ਹਾ ਬਰਨਾਲਾ (ਪੰਜਾਬ) ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘ-ਟ-ਨਾ ਸਾਹਮਣੇ ਆਈ ਹੈ। ਇੱਥੇ ਇੱਕ ਨਵੀਂ ਵਿਆਹੀ ਦੁਲਹਨ ਦਾ ਉਸ ਦੇ ਪਤੀ ਵੱਲੋਂ ਕ-ਤ-ਲ ਕਰ ਦਿੱਤਾ ਗਿਆ। ਇਹ ਘਟਨਾ ਜਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਮਹਿਲਾ ਕਲਾਂ ਦੇ ਪਿੰਡ ਨਰਾਇਣਗੜ੍ਹ ਸੋਹੀਆਂ ਦੀ ਹੈ। ਇਸ ਘ-ਟ-ਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦਾ ਮਹੌਲ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉੱਤੇ ਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿ-ਤ-ਕ ਲੜਕੀ ਦੀ ਪਹਿਚਾਣ ਜਸਪ੍ਰੀਤ ਕੌਰ ਉਮਰ 19 ਸਾਲ ਦੇ ਰੂਪ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਜਸਪ੍ਰੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਦਾ 24 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਪਿੰਡ ਨਰਾਇਣਗੜ੍ਹ ਸੋਹੀਆਂ ਵਿਚ ਦੋਸ਼ੀ ਪਤੀ ਨੇ ਆਪਣੀ ਪਤਨੀ ਦਾ ਗ-ਲਾ ਦਬਾ ਕੇ ਉਸ ਦਾ ਕ-ਤ-ਲ ਕਰ ਦਿੱਤਾ ਹੈ। ਉਨ੍ਹਾਂ ਦੇ ਵਿਆਹ ਨੂੰ ਅਜੇ 24 ਦਿਨ ਹੀ ਹੋਏ ਸਨ। ਦੋਸ਼ੀ ਪਤੀ ਹਰਮਨਪ੍ਰੀਤ ਸਿੰਘ ਨੇ ਬੁੱਧਵਾਰ ਦੀ ਰਾਤ ਕਰੀਬ 2:30 ਵਜੇ ਘਰ ਵਿੱਚ ਹੀ ਇਸ ਘ-ਟ-ਨਾ ਨੂੰ ਅੰਜਾਮ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਆਇਆ ਹੋਇਆ ਸੀ। ਕੁਝ ਦਿਨਾਂ ਤੱਕ ਜਸਪ੍ਰੀਤ ਕੌਰ ਨੇ ਕੈਨੇਡਾ ਜਾਣਾ ਸੀ। ਇਸ ਘ-ਟ-ਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਸਦਮੇ ਵਿਚ ਬੁਰਾ ਹਾਲ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਭਰਾ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਿਆਹ ਦੇ ਬਾਅਦ ਤੋਂ ਹੀ ਥੋੜ੍ਹਾ ਬਹੁਤ ਝ-ਗ-ੜਾ ਰਹਿੰਦਾ ਸੀ। ਪਿਤਾ ਦਾ ਕਹਿਣਾ ਹੈ ਕਿ ਸਹੁਰੇ ਵਾਲਿਆਂ ਨੇ ਧੀ ਦਾ ਕ-ਤ-ਲ ਕੀਤਾ ਹੈ। ਬੇਟੀ ਕੈਨੇਡਾ ਜਾਣਾ ਚਾਹੁੰਦੀ ਸੀ। ਧੀ ਉਨ੍ਹਾਂ ਨੂੰ ਕਹਿੰਦੀ ਸੀ ਕਿ ਡੈਡੀ, ਮੈਂ ਤੁਹਾਨੂੰ ਵੀ ਕੈਨੇਡਾ ਦਿਖਾਵਾਂਗੀ ਅਤੇ ਘੁਮਾਵਾਂਗੀ। ਉਨ੍ਹਾਂ ਨੇ ਆਪਣੀ ਧੀ ਨੂੰ ਪੜ੍ਹਾ ਲਿਖਾ ਕੇ ਪਾਲਿਆ ਸੀ। ਧੀ ਨੂੰ ਆਈਲੈਟਸ ਵੀ ਕਰਵਾਈ ਸੀ, ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਸ ਦੇ ਸਹੁਰੇ ਉਸ ਨੂੰ ਮਾ-ਰ ਦੇਣਗੇ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।