ਘਰੇਲੂ ਕਲੇਸ਼ ਨੇ ਉ-ਜਾ-ੜ ਦਿੱਤਾ ਵੱਸਦਾ ਘਰ, ਨੌਜਵਾਨ ਨੇ ਜਿੰਦਗੀ ਨੂੰ ਆਖੀ ਅਲ-ਵਿਦਾ, ਮਾਪਿਆਂ ਨੇ ਦੱਸੀ ਇਹ ਵਜ੍ਹਾ

Punjab

ਜਿਲ੍ਹਾ ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਉੱਤੇ 40 ਸਾਲ ਉਮਰ ਦੇ ਨੌਜਵਾਨ ਵੱਲੋਂ ਖੁ-ਦ-ਕੁ-ਸ਼ੀ ਕਰਨ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝ-ਗ-ੜੇ ਦੇ ਚਲਦਿਆਂ ਨੌਜਵਾਨ ਨੇ ਇਹ ਕਦਮ ਚੁੱਕਿਆ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦਾ ਆਪਣੀ ਪਤਨੀ ਨਾਲ ਝ-ਗ-ੜਾ ਚੱਲ ਰਿਹਾ ਸੀ ਅਤੇ ਪਤਨੀ ਆਪਣੇ ਭਰਾਵਾਂ ਨੂੰ ਬੁਲਾ ਕੇ ਬੁਰਾ ਭਲਾ ਬੋਲ ਰਹੀ ਸੀ। ਇਸ ਤੋਂ ਬਾਅਦ ਉਹ ਦੋ ਦਿਨ ਪਹਿਲਾਂ ਘਰੇ ਲ-ੜ-ਕੇ ਆਪਣੇ ਪੇਕੇ ਘਰ ਚਲੀ ਗਈ ਅਤੇ ਜੁਆਕਾਂ ਨੂੰ ਵੀ ਨਾਲ ਲੈ ਗਈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨੌਜਵਾਨ ਪ੍ਰੇਸ਼ਾਨ ਹੋ ਗਿਆ ਅਤੇ ਘਰ ਵਿਚ ਫਾ-ਹਾ ਲੈ ਕੇ ਖੁ-ਦ-ਕੁ-ਸ਼ੀ ਕਰ ਲਈ। ਮ੍ਰਿ-ਤ-ਕ ਨੌਜਵਾਨ ਦੇ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ਼ ਦਿਵਾਉਣ ਅਤੇ ਉਸ ਦੀ ਪਤਨੀ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜਿਸ ਦੀ ਉਮਰ ਕਰੀਬ 40 ਸਾਲ ਸੀ, ਨੇ ਖੁ-ਦ-ਕੁ-ਸ਼ੀ ਕਰ ਲਈ ਹੈ।

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਰਾਜਨ ਹੈ ਅਤੇ ਉਸ ਦਾ ਆਪਣੀ ਪਤਨੀ ਨਾਲ ਝ-ਗ-ੜਾ ਚੱਲ ਰਿਹਾ ਸੀ। ਘਰੇਲੂ ਝ-ਗ-ੜੇ ਦੇ ਕਾਰਨ ਉਕਤ ਨੌਜਵਾਨ ਨੇ ਆਪਣੀ ਜੀਵਨ ਲੀ-ਲਾ ਸਮਾ*ਪਤ ਕਰ ਲਈ। ਇਸ ਮੌਕੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *