ਜਿਲ੍ਹਾ ਅੰਮ੍ਰਿਤਸਰ (ਪੰਜਾਬ) ਵਿਚ ਇਕ ਸੇਵਾਮੁਕਤ ਫੌਜੀ ਵਲੋਂ ਨੰਬਰਦਾਰ ਉੱਤੇ ਗੋ-ਲੀ-ਆਂ, ਚਲਾ ਕੇ ਉਸ ਦਾ ਕ-ਤ-ਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਕੱਥੂਨੰਗਲ ਇਲਾਕੇ ਵਿੱਚ ਇੱਕ ਸਾਬਕਾ ਫੌਜੀ ਨੇ ਆਪਣੇ ਪੁੱਤਰ ਨਾਲ ਮਿਲ ਕੇ ਇਸ ਵਾਰ-ਦਾਤ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਭਗਵੰਤ ਸਿੰਘ ਦੇ ਤੌਰ ਉੱਤੇ ਹੋਈ ਹੈ ਅਤੇ ਉਹ ਪਿੰਡ ਦਾ ਨੰਬਰਦਾਰ ਸੀ। ਦੱਸਿਆ ਜਾ ਰਿਹਾ ਹੈ ਕਿ ਨੰਬਰਦਾਰ ਉੱਤੇ ਇਹ ਹ-ਮ-ਲਾ ਸਕੂਲ ਵਿਚ ਦੋਵਾਂ ਪਰਿਵਾਰਾਂ ਦੇ ਜੁਆਕਾਂ ਵਿਚਾਲੇ ਹੋਏ ਝ-ਗ-ੜੇ ਕਾਰਨ ਹੋਇਆ ਹੈ। ਇਹ ਘਟਨਾ ਬੁੱਧਵਾਰ ਰਾਤ ਦੀ ਹੈ।
ਇਸ ਮਾਮਲੇ ਦੀ ਸੂਚਨਾ ਮਿਲਣ ਤੇ ਥਾਣਾ ਕੱਥੂਨੰਗਲ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸਾਬਕਾ ਫੌਜੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਕੁਝ ਅਣ-ਪਛਾਤੇ ਸਾਥੀਆਂ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਹੈ। ਕ-ਤ-ਲ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਪੁਲਿਸ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭਗਵੰਤ ਸਿੰਘ ਦੀ ਪੋਤੀ ਅਤੇ ਦੋਸ਼ੀ ਅਮਨਪ੍ਰੀਤ ਸਿੰਘ ਦਾ ਲੜਕਾ ਇੱਕੋ ਜਮਾਤ ਵਿੱਚ ਪੜ੍ਹਦੇ ਹਨ। ਦੋਵਾਂ ਜੁਆਕਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝ-ਗ-ੜਾ ਹੋ ਗਿਆ ਸੀ। ਲੜਕੀ ਨੇ ਘਰ ਆ ਕੇ ਇਹ ਗੱਲ ਆਪਣੇ ਦਾਦਾ ਜੀ ਨੂੰ ਦੱਸੀ। ਇਸ ਤੋਂ ਬਾਅਦ ਭਗਵੰਤ ਸਿੰਘ ਨੇ ਦੋਸ਼ੀ ਦੇ ਲੜਕੇ ਨੂੰ ਹਲਕਾ ਜਿਹਾ ਝਿੜਕਿਆ ਅਤੇ ਦੁਬਾਰਾ ਝ-ਗ-ੜਾ ਨਾ ਕਰਨ ਦੀ ਗੱਲ ਕਹਿ ਕੇ ਸਮਝਾਇਆ।
ਇਹ ਗੱਲ ਲੜਕੇ ਨੇ ਘਰ ਜਾ ਕੇ ਦੱਸੀ। ਕੁਝ ਸਮੇਂ ਬਾਅਦ ਦੋਸ਼ੀ ਅਮਨਪ੍ਰੀਤ ਸਿੰਘ ਆਪਣੇ ਲੜਕੇ ਅਤੇ ਕੁਝ ਹੋਰ ਵਿਅਕਤੀਆਂ ਨੂੰ ਦੋ ਗੱਡੀਆਂ ਵਿੱਚ ਲੱਦ ਕੇ ਭਗਵੰਤ ਸਿੰਘ ਦੇ ਘਰ ਪਹੁੰਚ ਗਿਆ। ਜਦੋਂ ਦੋਸ਼ੀ ਘਰ ਪਹੁੰਚਿਆ ਤਾਂ ਭਗਵੰਤ ਸਿੰਘ ਮੱਝਾਂ ਦਾ ਦੁੱਧ ਚੋ ਰਿਹਾ ਸੀ। ਭਗਵੰਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਾਲ ਆਏ ਲੋਕਾਂ ਨੂੰ ਬੈਠਣ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਜੁਆਕਾਂ ਦਾ ਝ-ਗ-ੜਾ ਹੈ, ਉਹ ਆਪਸ ਵਿੱਚ ਬੈਠ ਕੇ ਹੱਲ ਕਰ ਲੈਂਦੇ ਹਨ। ਦੋਸ਼ੀਆਂ ਨੇ ਕੋਈ ਗੱਲ ਨਹੀਂ ਸੁਣੀ ਅਤੇ ਸਿੱਧਾ ਕੁੱਟ-ਮਾਰ ਕਰਦੇ ਹੋਏ ਗੋ-ਲੀ-ਆਂ ਚਲਾ ਦਿੱਤੀਆਂ। ਗੋ-ਲੀ ਭਗਵੰਤ ਸਿੰਘ ਦੀ ਛਾਤੀ ਵਿੱਚ ਲੱਗ ਗਈ ਅਤੇ ਉਸ ਦੀ ਮੌ-ਤ ਹੋ ਗਈ।
ਇਸ ਤੋਂ ਬਾਅਦ ਇਸ ਘ-ਟ-ਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮਜੀਠਾ ਦੇ ਡੀ. ਐਸ. ਪੀ. ਜਸਪਾਲ ਸਿੰਘ ਨੇ ਦੱਸਿਆ ਕਿ 6 ਵਿਅਕਤੀਆਂ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰੇ ਦੋਸ਼ੀ ਫਰਾਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੇਹ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।