ਹਰਿਆਣਾ ਦੇ ਯਮੁਨਾਨਗਰ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੋਂ ਦੇ ਪਿੰਡ ਖਾਰਵਨ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੀ 19 ਸਾਲ ਉਮਰ ਦੀ ਨਵ-ਵਿਆਹੁਤਾ ਦੀ ਪਿਛਲੀ ਰਾਤ ਸੱਪ ਦੇ ਡੰ-ਗ-ਣ ਕਰਕੇ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਘਟਨਾ ਦੇ ਸਮੇਂ ਮ੍ਰਿਤਕਾ ਆਪਣੇ ਕਮਰੇ ਵਿਚ ਸੌਂ ਰਹੀ ਸੀ। ਔਰਤ ਨੂੰ ਗੰਭੀਰ ਹਾਲ ਦੇ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਪਾਰਟੀ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬਿਹਾਰ ਦੇ ਮੁਜ਼ੱਫਰਨਗਰ ਦੇ ਰਹਿਣ ਵਾਲੇ ਵਿਸ਼ਾਲ ਨੇ ਦੱਸਿਆ ਕਿ ਉਸ ਦਾ ਵਿਆਹ 6 ਮਹੀਨੇ ਪਹਿਲਾਂ ਵਿਦਿਆ ਦੇਵੀ ਨਾਲ ਹੋਇਆ ਸੀ। ਉਹ ਆਪਣੀ ਪਤਨੀ ਨਾਲ ਪਿੰਡ ਖਾਰਵਨ ਵਿਖੇ ਰਹਿੰਦਾ ਸੀ ਅਤੇ ਇੱਥੇ ਹੀ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ।
ਰਾਤ ਨੂੰ ਦੋਵੇਂ ਖਾਣਾ ਖਾ ਕੇ ਕਮਰੇ ਵਿੱਚ ਸੌਂ ਗਏ। ਰਾਤ ਕਰੀਬ 3 ਵਜੇ ਉਸ ਦੀ ਪਤਨੀ ਨੇ ਆਵਾਜ਼ ਦੇ ਕੇ ਦੱਸਿਆ ਕਿ ਉਸ ਨੂੰ ਸੱਪ ਨੇ ਡੰ-ਗ ਲਿਆ ਹੈ। ਇਸ ਤੋਂ ਬਾਅਦ ਉਸ ਦੀ ਪਤਨੀ ਦੀ ਸਿਹਤ ਵਿਗੜ ਗਈ। ਉਹ ਆਪਣੀ ਪਤਨੀ ਨੂੰ ਸਿਵਲ ਹਸਪਤਾਲ ਲੈ ਕੇ ਆਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਡਾਕਟਰਾਂ ਵਲੋਂ ਇਸ ਘ-ਟ-ਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।