ਇਟਲੀ ਤੋਂ ਪੰਜਾਬ ਨਾਲ ਸਬੰਧਤ ਇਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੰਨਾ ਦੇ ਪਿੰਡ ਸਲੌਦੀ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਰਮਵੀਰ ਸਿੰਘ ਉਮਰ 24 ਸਾਲ ਵਾਸੀ ਪਿੰਡ ਸਲੋਦੀ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਮਵੀਰ ਸਿੰਘ ਡੇਢ ਮਹੀਨਾ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਰੋਜੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ।
ਇਸ ਮੌਕੇ ਪਰਮਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਲਈ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ਉੱਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾ-ਨਕ ਇਕ ਤੇਜ਼ ਸਪੀਡ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਪਰਮਵੀਰ ਸਿੰਘ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ। ਪਰਿਵਾਰਕ ਮੈਂਬਰਾਂ ਵਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਪਰਮਵੀਰ ਸਿੰਘ ਦੀ ਦੇਹ ਨੂੰ ਛੇਤੀ ਭਾਰਤ (ਪੰਜਾਬ) ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।