ਜਿਲ੍ਹਾ ਕਪੂਰਥਲਾ ਵਿਚ ਦਰਦ-ਨਾਕ ਹਾਦਸਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪਿੰਡ ਦਾਰੀਆਵਾਲ ਵਿਚ ਟ੍ਰੈਕਟਰ ਪਲਟਣ ਕਾਰਨ 19 ਸਾਲ ਉਮਰ ਦੇ ਨੌਜਵਾਨ ਦੀ ਮੌ-ਤ ਹੋ ਗਈ। ਮ੍ਰਿਤਕ ਜਸਕਰਨਪ੍ਰੀਤ ਸਿੰਘ ਇੱਕ ਕਿਸਾਨ ਪਰਿਵਾਰ ਦਾ ਲੜਕਾ ਸੀ ਅਤੇ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਵੀ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਹੈ, ਜਦੋਂ ਉਹ ਖੇਤਾਂ ਵਿੱਚ ਟ੍ਰੈਕਟਰ ਚਲਾ ਰਿਹਾ ਸੀ। ਜਸਕਰਨਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਸਕਰਨਪ੍ਰੀਤ ਸਿੰਘ ਕੰਬਾਈਨ ਨਾਲ ਆਪਣੇ ਖੇਤਾਂ ਵਿੱਚ ਝੋਨੇ ਦੀ ਕਟਾਈ ਕਰਾ ਰਿਹਾ ਸੀ, ਜਦੋਂ ਉਹ ਝੋਨਾ ਲੱਦਣ ਲਈ ਇੱਕ ਟ੍ਰੈਕਟਰ ਅਤੇ ਉਸ ਦੇ ਪਿੱਛੇ ਇੱਕ ਟਰਾਲੀ ਲੈ ਕੇ ਖੇਤਾਂ ਵਿੱਚ ਆਇਆ ਤਾਂ ਇਸ ਦੌਰਾਨ ਅਚਾ-ਨਕ ਟ੍ਰੈਕਟਰ ਪਲਟ ਗਿਆ। ਇਸ ਦੌਰਾਨ ਜਸਕਰਨਪ੍ਰੀਤ ਸਿੰਘ ਟ੍ਰੈਕਟਰ ਦੇ ਹੇਠਾਂ ਦੱਬ ਗਿਆ। ਕੁਝ ਕੋਸ਼ਿਸ਼ਾਂ ਤੋਂ ਬਾਅਦ ਆਸ-ਪਾਸ ਦੇ ਕਿਸਾਨਾਂ ਨੇ ਉਸ ਨੂੰ ਟ੍ਰੈਕਟਰ ਹੇਠੋਂ ਬਾਹਰ ਕੱਢਿਆ ਅਤੇ ਉਸ ਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਜਸਕਰਨਪ੍ਰੀਤ ਸਿੰਘ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਮੌ-ਤ ਹੋ ਗਈ ਸੀ। ਉਸ ਦੇ ਘਰ ਵਿਧਵਾ ਮਾਂ ਅਤੇ ਇਕ ਭੈਣ ਹੈ। ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਦੀ ਦਰਦ-ਨਾਕ ਮੌ-ਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਕਿਸਾਨ ਜਸਕਰਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।