ਅਮਰੀਕਾ ਵਿਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਤਿਆਗੇ ਪ੍ਰਾ-ਣ, ਦੋ ਜੁਆਕਾਂ ਸਿਰੋਂ ਉੱਠਿਆ ਪਿਤਾ ਦਾ ਛਾਇਆ

Punjab

ਅਮਰੀਕਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਮੌ-ਤ ਹੋਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪਠਾਨਕੋਟ ਦੇ ਅਮਨਦੀਪ ਸਿੰਘ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ ਹੈ। ਜਦੋਂ ਇਸ ਘਟਨਾ ਦੀ ਜਾਣਕਾਰੀ ਪੀੜਤ ਪਰਿਵਾਰ ਨੂੰ ਮਿਲੀ ਤਾਂ ਘਰ ਵਿਚ ਮਾਤਮ ਛਾ ਗਿਆ। ਅਮਨਦੀਪ ਸਿੰਘ ਦੀ ਮੌ-ਤ ਦਾ ਕਾਰਨ ਪੇਟ ਅੰਤੜੀ ਦਾ ਫਟਣਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਅਮਨਦੀਪ ਸਿੰਘ ਉਮਰ 40 ਸਾਲ ਪਿੰਡ ਧੂਪਾਸੜੀ ਕੀੜੀ ਗੰਡਿਆਲ ਹਲਕਾ ਭੋਆ ਦਾ ਰਹਿਣ ਵਾਲਾ ਸੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਦੇ ਪਿਤਾ ਨੇ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਉਸ ਨੇ ਆਪਣੇ ਲੜਕੇ ਨੂੰ 25 ਲੱ-ਖ ਰੁਪਏ ਦਾ ਕਰਜ਼ਾ ਲੈ ਕੇ ਅਮਰੀਕਾ ਭੇਜਿਆ ਸੀ। ਪਹਿਲਾਂ ਅਮਨਦੀਪ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ ਅਤੇ ਇੱਕ ਹਫ਼ਤਾ ਪਹਿਲਾਂ ਹੀ ਉਹ ਸਾਰੇ ਦਸਤਾਵੇਜ਼ ਪੂਰੇ ਕਰਨ ਤੋਂ ਬਾਅਦ ਟਰੱਕ ਡਰਾਈਵਰ ਬਣ ਗਿਆ ਸੀ। ਅਮਨਦੀਪ ਸਿੰਘ ਇੱਕ ਦਿਨ ਪਹਿਲਾਂ ਟਰੱਕ ਲੈ ਕੇ ਮੈਕਸੀਕੋ ਗਿਆ ਸੀ। ਉਥੋਂ ਉਸ ਨੇ ਫੋਨ ਕਰਕੇ ਸਾਰੇ ਪਰਿਵਾਰ ਨਾਲ ਗੱਲ ਕੀਤੀ ਸੀ।

ਪਿਤਾ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਦਾ ਲੜਕਾ ਵੀ ਅਮਨਦੀਪ ਸਿੰਘ ਨਾਲ ਰਹਿੰਦਾ ਸੀ। ਉਸ ਨੇ ਵੀਰਵਾਰ ਸਵੇਰੇ ਪਰਿਵਾਰ ਨੂੰ ਅਮਨਦੀਪ ਦੀ ਮੌ-ਤ ਦੀ ਸੂਚਨਾ ਦਿੱਤੀ। ਉਸ ਨੇ ਦੱਸਿਆ ਕਿ ਅਮਨਦੀਪ ਦੀ ਮੌ-ਤ ਪੇਟ ਦੀ ਅੰਤੜੀ ਫੱ-ਟ-ਣ ਕਾਰਨ ਹੋਈ ਹੈ। ਮ੍ਰਿਤਕ ਅਮਨਦੀਪ ਸਿੰਘ ਦਾ ਸਾਲ 2012 ਵਿੱਚ ਵਿਆਹ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ, 4 ਸਾਲ ਦਾ ਪੁੱਤਰ ਅਤੇ 9 ਸਾਲ ਦੀ ਧੀ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਬਹੁਤ ਖਰਾਬ ਹੈ, ਅਮਨਦੀਪ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਉਸ ਦੇ ਜੱਦੀ ਪਿੰਡ ਭਾਰਤ (ਪੰਜਾਬ) ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬਲਾਕ ਨਰੋਟ ਜੈਮਲ ਸਿੰਘ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਸਿਹੋੜਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਹ ਮਾਮਲਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਧਿਆਨ ਵਿੱਚ ਲਿਆਂਦਾ ਹੈ। ਜਲਦੀ ਹੀ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਨੌਜਵਾਨ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਉਸ ਦੇ ਜੱਦੀ ਪਿੰਡ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *