ਪੰਜਾਬ ਦੇ ਹਲਵਾਰਾ ਵਿਚ ਦੋਸਤ ਨਾਲ ਮੋਟਰਸਾਈਕਲ ਤੇ ਘਰੋਂ ਗਏ, ਜੋਹਲਾਂ ਰੋਡ ਰਾਏਕੋਟ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਉਰਫ ਮੋਨੂੰ ਉਮਰ 22 ਸਾਲ ਦੀ ਦੇਹ ਸਹਿਬਾਜਪੁਰਾ ਰੋਡ ਉੱਤੇ ਡਰੇਨ ਦੇ ਕਿਨਾਰੇ ਤੋਂ ਮਿਲੀ ਹੈ। ਇਸ ਤੋਂ ਬਾਅਦ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਨੇ ਦੇਰ ਸ਼ਾਮ ਨੂੰ ਕ-ਤ-ਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਦੇਹ ਨੂੰ ਧਰਮਸ਼ਾਲਾ ਵਿਚ ਰੱਖ ਦਿੱਤਾ ਸੀ ਅਤੇ ਕਿਹਾ ਸੀ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਨਾਲ ਲੈ ਕੇ ਜਾਣ ਵਾਲੇ ਦੋਸਤ ਉੱਤੇ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਸ ਦੌਰਾਨ ਮਾਹੌਲ ਤਣਾਅਪੂਰਨ ਹੁੰਦਾ ਦੇਖ ਕੇ ਪੁਲਿਸ ਨੇ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਬਜੀਤ ਸਿੰਘ ਦੇ ਬਿਆਨਾਂ ਉਤੇ ਜਗਦੀਪ ਸਿੰਘ ਉਰਫ ਜੱਗੀ ਵਾਸੀ ਮੰਡੀ ਕਲਾਂ ਬਠਿੰਡਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਤਵਾਰ ਨੂੰ ਦੇਹ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ। ਇਨ੍ਹੀਂ ਦਿਨੀਂ ਜੱਗੀ ਰਾਏਕੋਟ ਦੇ ਪਿੰਡ ਕਲਾਸਾਂ ਵਿਖੇ ਆਪਣੇ ਨਾਨਕੇ ਘਰ ਰਹਿ ਰਿਹਾ ਸੀ। ਸਰਬਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 16 ਅਕਤੂਬਰ ਨੂੰ ਜਗਦੀਪ ਸਿੰਘ ਉਸ ਦੇ ਲੜਕੇ ਅੰਮ੍ਰਿਤਪਾਲ ਨੂੰ ਮੋਟਰਸਾਈਕਲ ਤੇ ਬਿਠਾ ਕੇ ਲੈ ਗਿਆ ਸੀ। ਜਿਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਇਆ।
ਜਦੋਂ ਉਨ੍ਹਾਂ ਨੇ ਭਾਲ ਸ਼ੁਰੂ ਕੀਤੀ ਤਾਂ ਅਗਲੇ ਦਿਨ 17 ਅਕਤੂਬਰ ਨੂੰ ਉਸ ਦੇ ਲੜਕੇ ਅੰਮ੍ਰਿਤਪਾਲ ਸਿੰਘ ਦੀ ਦੇਹ ਸਹਿਬਾਜਪੁਰਾ ਰੋਡ ਉੱਤੇ ਇਕ ਨਾਲੇ ਦੇ ਕਿਨਾਰੇ ਤੋਂ ਮਿਲੀ। ਉਸ ਦੇ ਸਰੀਰ ਉੱਤੇ ਕਈ ਥਾਵਾਂ ਤੇ ਸੱ-ਟਾਂ ਦੇ ਨਿਸ਼ਾਨ ਸਨ। ਰਾਏਕੋਟ ਦੀ ਪੁਲਿਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।