ਪਤਨੀ ਨਾਲ ਫੋਨ ਤੇ ਗੱਲਬਾਤ ਕਰਦੇ ਸਮੇਂ, ਪੰਜਾਬੀ ਉੱਤੇ ਹੋਇਆ ਫਾ-ਇ-ਰ, ਤਿਆਗੇ ਪ੍ਰਾ-ਣ, ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ

Punjab

ਜੰਮੂ ਡੈਸਕ:- ਜੰਮੂ-ਕਸ਼ਮੀਰ ਦੇ ਗੰਦਰਬਲ ਏਰੀਏ ਵਿਚ ਅੱਤ-ਵਾਦੀ, ਹ-ਮ-ਲੇ ਵਿਚ ਮਾ*ਰੇ ਗਏ 7 ਲੋਕਾਂ ਵਿਚੋਂ ਇਕ ਗੁਰਮੀਤ ਸਿੰਘ ਨੂੰ ਵੀ ਉਸ ਸਮੇਂ ਗੋਲੀ ਲੱਗ ਗਈ, ਜਦੋਂ ਉਹ ਫੋਨ ਉੱਤੇ ਆਪਣੀ ਪਤਨੀ ਨਾਲ ਗੱਲ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਮ੍ਰਿ-ਤ-ਕ ਗੁਰਮੀਤ ਸਿੰਘ ਦੇ ਪਿਤਾ ਨੇ ਸੋਮਵਾਰ ਨੂੰ ਦਿੱਤੀ। ਮ੍ਰਿ-ਤ-ਕ ਗੁਰਮੀਤ ਸਿੰਘ ਉਮਰ 45 ਸਾਲ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੱਖੋਵਾਲ ਦਾ ਰਹਿਣ ਵਾਲਾ ਸੀ ਅਤੇ ਇੱਕ ਕੰਪਨੀ ਵਿੱਚ ਉਸਾਰੀ ਮਜ਼ਦੂਰ ਵਜੋਂ ਕੰਮ ਕਰਦਾ ਸੀ।

ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਦੇ ਪਿਤਾ ਧਰਮ ਸਿੰਘ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਆਪਣੀ ਪਤਨੀ ਨਾਲ ਮੋਬਾਈਲ ਫੋਨ ਉੱਤੇ ਗੱਲ ਕਰ ਰਿਹਾ ਸੀ। ਉਸ ਨੇ ਆਪਣੀ ਪਤਨੀ ਨੂੰ ਦੱਸਿਆ ਕਿ ਉਸ ਨੂੰ ਗੋ-ਲੀ, ਲੱਗ ਗਈ ਹੈ। ਧਰਮ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਬਾਅਦ ਵਿੱਚ ਦੱਸਿਆ ਗਿਆ ਕਿ ਉਸ ਦੀ ਮੌ-ਤ ਹੋ ਗਈ ਹੈ। ਉਸ ਨੇ ਦੱਸਿਆ ਕਿ ਗੁਰਮੀਤ ਸਿੰਘ ਪਿਛਲੇ 5 ਸਾਲਾਂ ਤੋਂ ਕਸ਼ਮੀਰ ਵਿੱਚ ਰਹਿ ਰਿਹਾ ਸੀ ਅਤੇ ਕਈ ਸਾਲਾਂ ਤੋਂ ਕੰਪਨੀ ਨਾਲ ਜੁੜਿਆ ਹੋਇਆ ਸੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਇੱਕ ਹੋਰ ਰਿਸ਼ਤੇਦਾਰ ਨੇ ਦੱਸਿਆ ਕਿ ਗੁਰਮੀਤ ਸਿੰਘ ਦੀ ਕਮਾਈ ਨਾਲ ਹੀ ਪਰਿਵਾਰ ਦਾ ਖਰਚਾ ਚਲਦਾ ਸੀ ਅਤੇ ਉਨ੍ਹਾਂ ਵਲੋਂ ਰਾਜ ਸਰਕਾਰ ਨੂੰ ਉਸ ਦੇ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ ਗਈ ਹੈ। ਰਿਸ਼ਤੇਦਾਰ ਨੇ ਦੱਸਿਆ ਕਿ ਗੁਰਮੀਤ ਸਿੰਘ ਦੇ ਪਰਿਵਾਰ ਵਿੱਚ ਪਤਨੀ, ਦੋ ਧੀਆਂ, ਇੱਕ ਪੁੱਤਰ ਅਤੇ ਮਾਤਾ-ਪਿਤਾ ਹਨ। ਅੱਤ*ਵਾਦੀ ਹਮਲੇ ਵਿਚ ਮ-ਰ-ਨ ਵਾਲੇ ਗੁਰਮੀਤ ਸਿੰਘ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ।

Leave a Reply

Your email address will not be published. Required fields are marked *