ਜਿਲ੍ਹਾ ਅੰਮ੍ਰਿਤਸਰ (ਪੰਜਾਬ) ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਉੱਤੇ ਬੀਤੇ ਦਿਨੀਂ ਇਕ ਭਿਆ-ਨਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਵਿਚ 3 ਨੌਜਵਾਨਾਂ ਦੀ ਭੇਤ-ਭਰੇ ਹਾਲ ਵਿਚ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਇਕ ਮੋਟਰਸਾਈਕਲ ਅਤੇ ਸਕਾਰਪੀਓ ਵਿਚਾਲੇ ਭਿਆ-ਨਕ ਟੱਕਰ ਹੋ ਗਈ, ਜਿਸ ਵਿਚ 3 ਨੌਜਵਾਨਾਂ ਦੀ ਦਰਦ-ਨਾਕ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਦੇਹਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਸਾਹਿਲ, ਜਤਿੰਦਰ ਅਤੇ ਤਰਲੋਚਨ ਸਿੰਘ ਦੇ ਰੂਪ ਵਜੋਂ ਹੋਈ ਹੈ।
ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਦੇਰ ਰਾਤ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਉੱਤੇ ਮੋਟਰਸਾਈਕਲ ਅਤੇ ਸਕਾਰਪੀਓ ਵਿਚਾਲੇ ਭਿਆ*ਨਕ ਟੱਕਰ ਹੋ ਗਈ, ਜਿਸ ਵਿਚ ਤਿੰਨੋਂ ਨੌਜਵਾਨਾਂ ਦੀ ਮੌ-ਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨਾਂ ਦਾ ਕ-ਤ-ਲ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਨੂੰ ਪਿਛਲੇ ਕਈ ਦਿਨਾਂ ਤੋਂ ਧ-ਮ-ਕੀ-ਆਂ ਮਿਲ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱ-ਕ ਹੈ ਕਿ ਉਨ੍ਹਾਂ ਦੇ ਨੌਜਵਾਨਾਂ ਦਾ ਕ-ਤ-ਲ ਕੀਤਾ ਗਿਆ ਹੈ। ਉਨ੍ਹਾਂ ਨੂੰ ਧ-ਮ-ਕੀ-ਆਂ ਦੇਣ ਵਾਲੇ ਲੋਕਾਂ ਨੇ ਹੀ ਉਨ੍ਹਾਂ ਦਾ ਕ-ਤ-ਲ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਜਲਦੀ ਤੋਂ ਜਲਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਜਾਂਚ ਕਰਕੇ ਉਨ੍ਹਾਂ ਦੀ ਮੌ-ਤ ਦੀ ਅਸਲੀਅਤ ਦਾ ਪਤਾ ਲਾਇਆ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਸੜਕ ਉੱਤੇ ਧਰਨਾ ਦੇਵਾਂਗੇ।
ਇਸ ਮਾਮਲੇ ਵਿਚ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ, ਪੋਸਟ ਮਾਰਟਮ ਤੋਂ ਬਾਅਦ ਦੇਹਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਤ ਨੂੰ ਕਰੀਬ 11.15 ਵਜੇ ਉਨ੍ਹਾਂ ਨੂੰ ਇੱਕ ਅਣ-ਪਛਾਤੇ ਨੰਬਰ ਤੋਂ ਫੋਨ ਆਇਆ ਕਿ ਪੇਪਰ ਮਿੱਲ ਨੇੜੇ ਇਕ ਹਾਦਸਾ ਵਾਪਰ ਗਿਆ ਹੈ, ਜਿਸ ਵਿੱਚ 3 ਨੌਜਵਾਨਾਂ ਦੀ ਮੌ-ਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਸਾਹਿਲ ਅਤੇ ਜਤਿੰਦਰ ਸਿੰਘ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ ਸੀ ਅਤੇ ਤਰਲੋਚਨ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਦੂਜੇ ਦਿਨ ਸਵੇਰੇ ਮੌ-ਤ ਹੋ ਗਈ।